August 6, 2025
#National

ਨਕੋਦਰ ਚ ਬੀਜੇਪੀ, ਅਕਾਲੀ ਦਲ ਅਤੇ ਕਾਂਗਰਸ ਨੂੰ ਵੱਡਾ ਝਟਕਾ

ਨਕੋਦਰ (ਏ.ਐਲ.ਬਿਉਰੋ) ਉਸ ਵਕਤ ਬੀਜੇਪੀ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਜਦੋਂ ਇਹਨਾਂ ਪਾਰਟੀਆਂ ਦੇ ਇਹ ਆਗੂ ਆਪਣੀਆਂ ਪਾਰਟੀਆਂ ਦੀ ਨੀਤੀਆਂ ਤੋਂ ਨਾ ਖੁਸ਼ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਜਿਹਨਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਅਜੇ ਵਰਮਾ, ਸ਼੍ਰੋਮਣੀ ਅਕਾਲੀ ਦਲ ਤੋਂ ਦੁਆਬਾ ਜੋਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਹੈਰੀ, ਅਕਾਲੀ ਦਲ ਦੇ ਆਗੂ ਹਾਕਮ ਸਿੰਘ ਅਤੇ ਕਾਂਗਰਸ ਦੇ ਯੂਥ ਆਗੂ ਲਵਪ੍ਰੀਤ ਸਿੰਘ ਇਹ ਸਾਰੇ ਆਗੂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਹ ਲਕਾ ਨਕੋਦਰ ਦੀ ਐਮਐਲਏ ਮੈਡਮ ਇੰਦਰਜੀਤ ਕੌਰ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਇਹਨਾਂ ਸਾਰੇ ਆਗੂਆਂ ਨੇ ਕਿਹਾ ਕਿ ਅਸੀਂ ਆਮ ਆਦਮੀ ਪਾਰਟੀ ਇਸ ਕਰਕੇ ਚੁਣੀ ਹੈ ਕਿਉਂਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਪਿਛਲੇ ਦੋ ਸਾਲਾਂ ਚ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਬਹੁਤ ਵਧੀਆ ਕੰਮ ਕਰ ਰਹੀ ਹੈ ਤੇ ਜੋ ਪੰਜਾਬ ਸਰਕਾਰ ਨੇ ਲੋਕਾਂ ਨਾਲ ਵਾਅਦੇ ਕੀਤੇ ਸੀ ਉਹ ਇੱਕ ਇੱਕ ਵਾਅਦਾ ਪੂਰਾ ਕਰ ਰਹੀ ਹੈ। ਅਸੀਂ ਇਸ ਕਰਕੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਾਂ। ਇਸ ਮੌਕੇ ਤੇ ਹਲਕਾ ਨਕੋਦਰ ਦੇ ਐਮ.ਐਲ.ਏ. ਮੈਡਮ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਸਾਡੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰ ਇੱਕ ਵਿਅਕਤੀ ਦਾ ਪੂਰਾ ਮਾਨ ਸਤਿਕਾਰ ਕੀਤਾ ਜਾਵੇਗਾ। ਹਲਕਾ ਨਕੋਦਰ ਵਿੱਚ ਹੋਣ ਵਾਲੇ ਸਾਰੇ ਵਿਕਾਸ ਦੇ ਕੰਮਾਂ ਨੂੰ ਰਲ ਮਿਲ ਕੇ ਨਪੇੜੇ ਚਾੜਾਂਗੇ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਹੀ ਆਗੂਆਂ ਨੇ ਹਲਕਾ ਨਕੋਦਰ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਵਾਰ ਹਲਕਾ ਜਲੰਧਰ ਤੋਂ ਲੋਕ ਸਭਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂ ਦੇ ਹੱਕ ਵਿੱਚ ਜ਼ੋਰਦਾਰ ਚੋਣ ਪ੍ਰਚਾਰ ਕਰਕੇ ਇਹ ਸੀਟ ਜਿੱਤਾ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਵਾਂਗੇ ਅਤੇ ਜਲੰਧਰ ਲੋਕ ਸਭਾ ਤੋਂ ਪਵਨ ਕੁਮਾਰ ਟੀਨੂੰ ਨੂੰੰ ਜਿਤਾ ਕੇ ਦੇਸ਼ ਦੀ ਸੰਸਦ ਚ ਭੇਜਾਂਗੇ।

Leave a comment

Your email address will not be published. Required fields are marked *