ਨਗਰ ਕੌਂਸਲ ਨਕੋਦਰ ਨੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਤੇ ਕੀਤੀ ਸਖਤੀ,

ਨਕੋਦਰ (ਸੁਮਿਤ ਢੀਂਗਰਾ) ਕਾਰਜ ਸਾਧਕ ਅਫਸਰ ਨਗਰ ਕੌਂਸਲ ਨਕੋਦਰ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਸਮੂਹ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ ਅਤੇ ਸੁਚਿਤ ਕੀਤਾ ਕਿ ਸਰਕਾਰ ਵੱਲੋਂ ਪੀਣ ਵਾਲੇ ਪਾਣੀ ਦੀ ਦੁਰਵਰਤੋ ਹੋਣ ਤੋਂ ਰੋਕਣ ਸਬੰਧੀ ਹਦਾਇਤਾ ਜਾਰੀ ਕੀਤੀਆਂ ਗਈਆਂ ਹਨ। ਪਾਣੀ ਦੀ ਕਿੱਲਤ ਨੂੰ ਵੇਖਦੇ ਹੋਏ ਸਾਡਾ ਸਾਰਿਆਂ ਦਾ ਫਰਜ ਬਣ ਜਾਂਦਾ ਹੈ ਕਿ ਪੀਣ ਵਾਲੇ ਪਾਣੀ ਦੀ ਸੰਜਮ ਨਾਲ ਵਰਤੋਂ ਕੀਤੀ ਜਾਵੇ ਤਾਂ ਜੋ ਪੀਣ ਵਾਲੇ ਪਾਣੀ ਦੀ ਉਪਲਬਧਤਾ ਬਾਰੇ ਕੋਈ ਪਰੇਸ਼ਾਨੀ ਨਾ ਆਵੇ ਅਤੇ ਭਵਿੱਖ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਕਿਓਂ ਜੋ ਇਸ ਸਮੇਂ ਦੇਸ਼ ਦੇ ਕਈ ਰਾਜਾਂ ਵਿੱਚ ਸੋਕੇ ਦੇ ਹਾਲਾਤ ਪੈਦਾ ਹੋਣ ਕਰਕੇ ਪੀਣ ਵਾਲਾ ਪਾਣੀ ਉਪਲਬੱਧ ਨਾ ਹੋਣ ਕਾਰਨ ਸਮੱਸਿਆ ਬਣੀ ਹੋਈ ਹੈ ਅਤੇ ਲੋਕਾਂ ਨੂੰ ਦੂਸਰੇ ਰਾਜਾਂ ਵੱਲ ਰੁਖ ਕਰਨਾ ਪੈ ਰਿਹਾ ਹੈ । ਜੱਦ ਕਿ ਵੇਖਣ ਵਿੱਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਪਾਈਪਾਂ ਨਾਲ ਗੱਡੀਆਂ / ਘਰਾਂ ਦੇ ਵਿਹੜੇ ਆਦਿ ਧੋ ਕੇ ਲਾਨਜ਼ ਨੂੰ ਪਾਣੀ ਦੇ ਕੇ ਪਾਣੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ । ਇਸ ਲਈ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਲਈ ਸ਼ਹਿਰ ਅੰਦਰ ਸਿਧੇ ਪਾਈਪ ਲਗਾ ਕੇ ਗੱਡੀਆਂ ਧੋਣ ਅਤੇ ਫਰਸ਼/ ਵਿਹੜਾ ਧੋਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਲੰਘਣਾਂ ਕਰਨ ਵਾਲਿਆਂ ਤੇ ਪਹਿਲੀ ਉਲੰਘਣਾ ਲਈ 1000/- ਰੁਪਏ ਦਾ ਜੁਰਮਾਨਾ, ਦੂਜੀ ਉਲੰਘਣਾ ਲਈ 2000/- ਰੁਪਏ ਦਾ ਜੁਰਮਾਨਾਸ ਅਤੇ ਤੀਸਰੀ ਉਲੰਘਣਾ ਲਈ ਪਾਣੀ ਦਾ ਕੁਨੈਕਸ਼ਨ ਕੱਟਿਆ ਜਾਵੇਗਾ ਅਤੇ 5,000/- ਰੁਪਏ ਦਾ ਜੁਰਮਾਨਾ ਵਸੂਲ ਕਰਕੇ ਹੀ ਮੁੜ ਕੁਨੈਕਸ਼ਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਬੂਟਿਆਂ/ ਬਗੀਚੇ ਵਿੱਚ ਪਾਈਪ ਨਾਲ ਪਾਣੀ ਕੇਵਲ ਸ਼ਾਮ 5.00 ਵਜੇ ਤੋਂ ਬਾਅਦ ਹੀ ਲਗਾਇਆ ਜਾਵੇ। ਇਸ ਸਬੰਧੀ ਉਲੰਘਣਾ ਕਰਨ ਤੇ ਜੁਰਮਾਨਾ ਵਸੂਲ ਕੀਤਾ ਜਾਵੇਗਾ । ਇਸ ਲਈ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪਾਣੀ ਦੀ ਦੁਰਵਰਤੋਂ ਨਾ ਕੀਤੀ ਜਾਵੇ ਅਤੇ ਨਗਰ ਕੌਂਸਲ ਨਕੋਦਰ ਨੂੰ ਪਾਣੀ ਦੀ ਨਿਰਵਿਘਨ ਸਪਲਾਈ ਕਰਨ ਵਿੱਚ ਆਪਣਾ ਵੱਡਮੁੱਲਾ ਸਹਿਯੋਗ ਦਿੱਤਾ ਜਾਵੇ।
