September 28, 2025
#National

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਔਲਖ ਨੇ ਡਾ. ਰਾਜ ਦੇ ਹੱਕ ‘ਚ ਕੀਤੀ ਵਿਸ਼ਾਲ ਰੈਲੀ

ਹੁਸ਼ਿਆਰਪੁਰ (ਨੀਤੂ ਸ਼ਰਮਾ) ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਜਦੋਂ ਟਾਂਡਾ ਦੇ ਪਿੰਡ ਸਾਹਿਬਾਜਪੁਰ ਵਿਖੇ ਪਹੁੰਚੇ ਤਾਂ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਹਰਮੀਤ ਸਿੰਘ ਔਲਖ ਦੀ ਅਗਵਾਈ ਹੇਠ ਇਕੱਠੇ ਹੋਏ ਹਜ਼ਾਰਾ ਨੌਜਵਾਨਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਡਾ. ਰਾਜ ਦੇ ਨਾਲ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵੀ ਮੌਜੂਦ ਸਨ।ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਨੌਜਵਾਨਾਂ ਦੇ ਸਮੂਹ ਨੂੰ ਸੰਬੋਧਨ ਕਰਦਿਆਂ ਡਾ. ਰਾਜ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਵਿੱਚ ਨੌਜਵਾਨਾਂ ਲਈ ਬਹੁਤ ਉਪਰਾਲੇ ਕਰ ਰਹੀ ਹੈ। ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਸਰਕਾਰ ਵੱਲੋਂ ਨਵੇਂ ਉਦਯੋਗ ਲਗਾ ਕੇ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਵਿੱਚ ਵੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਨੁਮਾਇੰਦਗੀ ਹੋਵੇਗੀ ਤਾਂ ਅਸੀਂ ਆਪਣੇ ਪੰਜਾਬ ਅਤੇ ਇਸ ਦੇ ਨੌਜਵਾਨਾਂ ਲਈ ਹੋਰ ਵੀ ਵਧੀਆ ਉਪਰਾਲੇ ਕਰ ਸਕਾਂਗੇ। ਇਸ ਮੌਕੇ ਹਰਮੀਤ ਸਿੰਘ ਔਲਖ ਨੇ ਸਾਹਿਬਾਜਪੁਰ ਨਿਵਾਸੀਆਂ ਦਾ ਪਹੁੰਚਣ ਤੇ ਡਾ. ਰਾਜ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਇਹ ਸਾਰੇ ਨੌਜਵਾਨ ਤੁਹਾਡੀ ਕਾਰਜਸ਼ੈਲੀ ਤੋਂ ਬਹੁਤ ਪ੍ਰਭਾਵਿਤ ਹੋਏ ਹਨ ਅਤੇ ਸਾਰੇ ਤੁਹਾਡੇ ਸਮਰਥਨ ਵਿੱਚ ਖੜੇ ਹਨ।ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਹੀ ਉਮੀਦਵਾਰ ਚੁਣਨ ਜੋ ਉਨ੍ਹਾਂ ਦੀ ਗੱਲ ਸੁਣੇ ਅਤੇ ਉਨ੍ਹਾਂ ਦੇ ਮੁੱਦੇ ਕੇਂਦਰ ਅੱਗੇ ਉਠਾਏ। ਇਸ ਮੌਕੇ ਗੁਰਵਿੰਦਰ ਸਿੰਘ ਪਾਬਲਾ ਜ਼ਿਲ੍ਹਾ ਪ੍ਰਧਾਨ, ਕੇਸ਼ਵ, ਗੁਰਦੀਪ ਹੈਪੀ, ਕੁਲਦੀਪ ਮਿੰਟੂ, ਲਖਵੀਰ ਖਾਲਸਾ, ਜਸਵੰਤ ਮਠਾਰੂ, ਪ੍ਰੇਮ ਜੈਨ, ਸਤਨਾਮ ਪਟਵਾਰੀ, ਬਿੱਲਾ, ਸਾਬੀ ਕੋਟਲੀ, ਪਰਮਜੀਤ ਗਿੱਲ, ਹਰਪ੍ਰੀਤ ਹੈਰੀ, ਜਗਜੋਤ, ਗੋਲਡੀ ਵਰਮਾ ਤੋਂ ਇਲਾਵਾ ਸਾਹਿਬਾਜ਼ ਧੁੱਗਾ ਆਦਿ ਹਾਜ਼ਰ ਸਨ।

Leave a comment

Your email address will not be published. Required fields are marked *