ਨਸ਼ਾ ਅਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਮੀਟਿੰਗ ਕੀਤੀ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਨਾਸ਼ਾ ਕਰਨ ਅਤੇ ਨਸ਼ਾ ਸਮਗਲਰਾਂ ਨੂੰ ਠਲ ਪਾਉਣ ਲਈ ਜੰਗੀ ਪੱਧਰ ਤੇ ਵਿੱਡੀ ਮਹਿਮ ਤਹਿਤ ਅੱਜ ਥਾਣਾ ਸਦਰ ਮੁਖੀ ਮੇਲਾ ਸਿੰਘ ਵੱਲੋਂ ਨੇੜਲੇ ਪਿੰਡ ਗੁਰਨੇ ਕਲਾਂ ਵਿਖੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨੂੰ ਲੈ ਕੇ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਥਾਣਾ ਮੁਖੀ ਮੇਲਾ ਸਿੰਘ ਨੇ ਕਿਹਾ ਕਿ ਜੇਕਰ ਪਿੰਡ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਣ ਦਾ ਕੰਮ ਕਰਦਾ ਹੈ ਤਾਂ ਉਸਦੀ ਇਤਲਾਹ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਇਸ ਦੇ ਨਾਲ ਹੀ ਉਸ ਨੇ ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਕਿਹਾ ਕਿ ਡਰੱਗ ਦਾ ਨਸ਼ਾ ਇੱਕ ਅਜਿਹੀ ਨਾ ਮੁਰਾਦ ਬਿਮਾਰੀ ਹੈ ਜੋ ਕਿ ਇੱਕ ਨੌਜਵਾਨ ਦੀ ਮੌਤ ਲੈ ਕੇ ਹੀ ਪਿੱਛਾ ਛੱਡਦਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਨਾਲ ਉਹਨਾਂ ਦੇ ਪਿੰਡ ਵਿੱਚ ਕੋਈ ਵਿਅਕਤੀ ਨਸ਼ਾ ਨਹੀਂ ਕਰਦਾ ਅਤੇ ਨਾ ਹੀ ਕੋਈ ਨਸ਼ਾ ਵੇਚਣ ਦਾ ਕੰਮ ਕਰਦਾ ਹੈ। ਉਹਨਾਂ ਪੁਲਿਸ ਪ੍ਰਸ਼ਾਸਨ ਨੂੰ ਭਰੋਸਾ ਦਵਾਇਆ ਕਿ ਭਵਿੱਖ ਵਿੱਚ ਜੇਕਰ ਪਿੰਡ ਵਿੱਚ ਕੋਈ ਵੀ ਵਿਅਕਤੀ ਜਾਂ ਨੌਜਵਾਨ ਨਸ਼ਾ ਵੇਚਣ ਦਾ ਕੰਮ ਜਾਂ ਨਸ਼ਾ ਕਰਦਾ ਹੈ ਤਾਂ ਉਸਦੀ ਇਤਲਾਹ ਪੁਲਿਸ ਨੂੰ ਤੁਰੰਤ ਦਿੱਤੀ ਜਾਵੇਗੀ।।
