August 7, 2025
#Punjab

ਨਿਰੰਕਾਰੀ ਮਿਸ਼ਨ ਦੁਆਰਾ ‘ਪ੍ਰੋਜੈਕਟ ਅੰਮ੍ਰਿਤ’ ਦੇ ਤਹਿਤ’ ਸਵੱਛ ਜਲ, ਸਵੱਛ ਮਨ ‘ ਪ੍ਰੋਜੈਕਟ ਦਾ ਦੂਜਾ ਪੜਾਅ 25 ਫਰਵਰੀ ਨੂੰ

ਬੁਢਲਾਡਾ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਪ੍ਰੋਜੈਕਟ ਅੰਮ੍ਰਿਤ ਦੇ ਤਹਿਤ ‘ਸਵੱਛ ਜਲ ,ਸਵੱਛ ਮਨ’ ਪ੍ਰੋਜੈਕਟ ਦਾ ਦੂਜਾ ਪੜਾਅ ਐਤਵਾਰ, 25 ਫਰਵਰੀ, 2024 ਨੂੰ ਸਵੇਰੇ 08:00 ਵਜੇ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਜੀ ਦੀ ਪਾਵਨ ਹਜ਼ੂਰੀ ਵਿੱਚ ਹੋਣ ਜਾ ਰਿਹਾ ਹੈ। ‘ਸਵੱਛ ਜਲ , ਸਵੱਛ ਮਨ’ ਦੇ ਆਦਰਸ਼ ਵਾਕ ਤੋਂ ਪ੍ਰੇਰਨਾ ਲੈਂਦਿਆਂ ਇਸ ਪ੍ਰੋਜੈਕਟ ਨੂੰ ਭਾਰਤ ਭਰ ਦੇ 27 ਰਾਜਾਂ ਨਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 1500 ਤੋਂ ਵੱਧ ਸਥਾਨਾਂ ਦੇ 900 ਸ਼ਹਿਰਾਂ ਦੇ ਵਿੱਚ ਇੱਕੋ ਸਮੇਂ ਆਯੋਜਿਤ ਕੀਤੇ ਜਾਣਗੇ। ਇਸੇ ਸਬੰਧ ਵਿੱਚ ਜਾਣਕਾਰੀ ਦਿੰਦੀਆਂ ਬ੍ਰਾਂਚ ਬੁਢਲਾਡਾ ਦੇ ਸੰਯੋਜਕ ਅਸ਼ੋਕ ਢੀਂਗਰਾ ਨੇ ਦੱਸਿਆ ਕਿ ਸੰਤ ਨਿਰੰਕਾਰੀ ਬ੍ਰਾਂਚ ਬੁਢਲਾਡਾ ਵੱਲੋਂ ਵੀ ਇਸ ਮੁਹਿੰਮ ਤਹਿਤ ਵਾਟਰ ਵਰਕਸ ਬੁਢਲਾਡਾ ਦੇ ਆਲੇ ਦੁਆਲੇ ਦੀ ਸਫਾਈ ਕੀਤੀ ਜਾਵੇਗੀ। ਜਿਸ ਵਿੱਚ ਬੁਢਲਾਡਾ ਤੋਂ ਇਲਾਵਾ ਇਸ ਦੇ ਨੇੜਲੇ ਪਿੰਡਾਂ ਦੇ ਸਰਧਾਲੂ ਭਗਤ ਵੀ ਇਸ ਵਿੱਚ ਸ਼ਾਮਿਲ ਹੋਣਗੇ। ਇਸ ਦੇ ਨਾਲ ਹੀ ਪੂਰੇ ਸ਼ਹਿਰ ਵਿੱਚੋਂ ਸੰਤ ਨਿਰੰਕਾਰੀ ਮਿਸ਼ਨ ਦੇ ਸੇਵਾਦਲ ਦੁਆਰਾ ਇਕ ਰੈਲੀ ਵੀ ਕੱਢੀ ਜਾਵੇਗੀ। ਜਿਸ ਵਿੱਚ ਪਾਣੀ ਨੂੰ ਬਚਾਉਣ ਲਈ ਜਾਗਰੂਕ ਕੀਤਾ ਜਾਵੇਗਾ। ਕਿਊਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਹੀ ਲੋਕਾਂ ਨੂੰ ਜਲ ਸਰੋਤਾਂ ਦੀ ਸੰਭਾਲ ਦੇ ਵਿਕਲਪਾਂ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ ਭਵਿੱਖ ਦਿੱਤਾ ਜਾ ਸਕੇ। ਬਾਬਾ ਹਰਦੇਵ ਸਿੰਘ ਜੀ ਮਹਾਰਾਜ ਦੀਆਂ ਪ੍ਰੇਰਨਾਦਾਇਕ ਸਿੱਖਿਆਵਾਂ ‘ਤੇ ਚੱਲਦਿਆਂ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਸਵੱਛਤਾ ਅਭਿਆਨ ਦੇ ਤਹਿਤ ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਦੇ ਸਹਿਯੋਗ ਨਾਲ ਸਾਲ 2023 ਵਿੱਚ ‘ਪ੍ਰੋਜੈਕਟ ਅੰਮ੍ਰਿਤ’ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਸਥਾਨਕ ਲੋਕਾਂ ਵਿੱਚ ‘ਜਾਗਰੂਕਤਾ ਮੁਹਿੰਮਾਂ’ ਰਾਹੀਂ ਜਲ ਸਰੋਤਾਂ ਦੀ ਸਾਂਭ-ਸੰਭਾਲ, ਉਨ੍ਹਾਂ ਨੂੰ ਸਾਫ਼ ਕਰਨਾ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਪ੍ਰੋਜੈਕਟ ਤਹਿਤ ਭਾਰਤ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਜਲ ਸਰੋਤਾਂ ਜਿਵੇਂ ਕਿ ਬੀਚਾਂ, ਨਦੀਆਂ, ਝੀਲਾਂ, ਤਾਲਾਬਾਂ, ਖੂਹਾਂ, ਚਸ਼ਮੇ ਆਦਿ ਦੀ ਸਫ਼ਾਈ ‘ਤੇ ਧਿਆਨ ਦਿੱਤਾ ਗਿਆ ਅਤੇ ਉਨ੍ਹਾਂ ਥਾਵਾਂ ਦੀ ਵੀ ਸਫ਼ਾਈ ਕੀਤੀ ਗਈ। ਵਾਤਾਵਰਨ ਦੀ ਸੰਭਾਲ ਲਈ ਚਲਾਏ ਗਏ ਇਸ ਪ੍ਰੋਜੈਕਟ ਦੀ ਸਮਾਜ ਦੇ ਹਰ ਵਰਗ ਵੱਲੋਂ ਸ਼ਲਾਘਾ ਅਤੇ ਪ੍ਰਸ਼ੰਸਾ ਕੀਤੀ ਗਈ ਅਤੇ ਇਹ ਪ੍ਰੋਗਰਾਮ ਪੂਰੀ ਤਰ੍ਹਾਂ ਸਫਲ ਰਿਹਾ।ਦਿੱਲੀ ਵਿੱਚ ‘ਆਓ ਸਵਾਰੇਂ, ਯਮੁਨਾ ਕਿਨਾਰੇ’ ਦੇ ਨਾਅਰੇ ਨਾਲ ਇਸ ਮੁਹਿੰਮ ਦਾ ਵਿਸਥਾਰ ਕੀਤਾ ਜਾ ਰਿਹਾ ਹੈ | ਜਿਸ ਵਿੱਚ ਨਿਰੰਕਾਰੀ ਮਿਸ਼ਨ ਦੇ ਨੌਜਵਾਨ ਦਿੱਲੀ ਦੇ ਵੱਖ-ਵੱਖ ਕਾਲਜਾਂ ਅਤੇ ਵਿੱਦਿਅਕ ਸੰਸਥਾਵਾਂ, ਇੰਦਰਪ੍ਰਸਥ ਅਤੇ ਜੇਐਨਯੂ ਯੂਨੀਵਰਸਿਟੀ ਦਾ ਦੌਰਾ ਕਰ ਰਹੇ ਹਨ ਅਤੇ ਪਾਣੀ ਦੀ ਸੰਭਾਲ, ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ‘ਤੇ ਗੀਤ ਪੇਸ਼ ਕਰ ਰਹੇ ਹਨ। ਅਸੀਂ ਸਮੂਹ ਗੀਤਾਂ, ਸੈਮੀਨਾਰਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰ ਰਹੇ ਹਾਂ ਅਤੇ ਉਤਸ਼ਾਹਿਤ ਕਰ ਰਹੇ ਹਾਂ।

Leave a comment

Your email address will not be published. Required fields are marked *