ਨੂਰਮਹਿਲ ਦੀ ਪੁਲਿਸ ਨੇ ਨਾਜ਼ਾਇਜ਼ ਸ਼ਰਾਬ ਸਮੇਤ ਕੀਤਾ ਕਾਬੂ

ਨੂਰਮਹਿਲ, 3 ਅਪੑੈਲ (ਜਸਵਿੰਦਰ ਸਿੰਘ ਲਾਂਬਾ) ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜ਼ਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਕਰਮਚਾਰੀਆ ਨਾਲ ਇਲਾਕਾ ਗਸਤ ਦੇ ਸੰਬੰਧ ਵਿਚ ਪਿੰਡ ਡੱਲਾ ਦੀ ਨਹਿਰ ਦੀ ਪੁਲੀ ਕੋਲ ਖੜੇ ਸਨ ਤੇ ਉਨ੍ਹਾਂ ਨੂੰ ਸਾਹਮਣੇ ਤੋਂ ਆ ਰਹੇ ਇਕ ਵਿਅਕਤੀ ਜੋ ਕਿ ਆਪਣੇ ਹੱਥ ਵਿਚ ਪਲਾਸਟਿਕ ਦੀ ਕੈਨੀ ਫੜੀ ਆਉਂਦਾ ਦਿਖਾਈ ਦਿੱਤਾ। ਉਸ ਨੂੰ ਕਾਬੂ ਕਰਕੇ ਜਦ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋ ਨਾਜ਼ਇਜ਼ ਸ਼ਰਾਬ ਬਰਾਮਦ ਕੀਤੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੀ ਪਹਿਚਾਣ ਮਨਪੑੀਤ ਉਰਫ਼ ਕਾਕੂ ਵਾਸੀ ਸ਼ਮਸ਼ਾਬਾਦ ਵਜੋਂ ਹੋਈ ਹੈ। ਪੁਲਿਸ ਨੇ ਉਸ ਕੋਲੋ 13,500 ਐੱਮ ਐੱਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਿਸ ਨੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
