ਪਬਲਿਕ ਪਲੇਸ ਤੇ ਸਿਗਰਟਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ “ਮਾਂਡੀ” ਦੀਆਂ ਹਦਾਇਤਾਂ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ. ਸਵਿਤਾ ਰਾਣੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਅਫ਼ਸਰ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਡਾ. ਨੀਲਮ ਦੀ ਰਹਿਨੁਮਾਈ ਹੇਠ ਤੂੰਬਾਕੂ ਨੋਡਲ ਅਫ਼ਸਰ ਡਾ. ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਹਨੂੰਵਾਨ ਸ਼ਹਿਰ ਅੰਦਰ ਦਲੀਪ ਰਾਜ ਹੈਲਥ ਇੰਸਪੈਕਟਰ ਨੇ ਆਪਣੀ ਸਿਹਤ ਵਿਭਾਗ ਦੀ ਟੀਮ ਨਾਲ ਤੰਬਾਕੂਨੋਸ਼ੀ ਸਬੰਧੀ ਖੁੱਲੀਆਂ ਸਿਗਰਟਾਂ, ਬਿਨਾਂ ਲਾਇਸੈਂਸ ਵੇਚਣ ਵਾਲੀਆਂ ਦੁਕਾਨਾਂ ਅਤੇ ਬਜ਼ਾਰ ਵਿੱਚ ਜਾਂ ਪਬਲਿਕ ਪਲੇਸ ਤੇ ਸਿਗਰਟਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਗਏ, ਇਹਨਾਂ ਕੱਟੇ ਗਏ ਚਲਾਨਾਂ ਦਾ ਮੌਕੇ ਤੇ ਹੀ ਜੁਰਮਾਨਾਂ ਵਸੂਲਿਆ ਗਿਆ l ਇਸ ਮੌਕੇ ਲੋਕਾਂ ਨੂੰ ਸਿਗਰਟਨੋਸ਼ੀ ਅਤੇ ਤੰਬਾਕੂ ਸਬੰਧੀ ਚੀਜਾਂ ਦਾ ਸੇਵਨ ਕਰਨ ਨਾਲ ਸਿਹਤ ਤੇ ਹੋਣ ਵਾਲੇ ਬੁਰੇ ਪ੍ਰਭਾਵ ਜਿਵੇਂ : ਖਾਸ਼ੀ, ਟੀ.ਬੀ, ਦਿਲ ਦੀਆਂ ਬਿਮਾਰੀਆਂ , ਫੇਫੜਿਆਂ ਦੀਆਂ ਬਿਮਾਰੀਆਂ , ਕੈਂਸਰ ਦੀ ਬਿਮਾਰੀ ਆਦਿ ਹੁੰਦੀਆਂ ਹਨ l ਇਸ ਲਈ ਲੋਕਾਂ ਨੂੰ ਤੰਬਕੂਨੋਸ਼ੀ ਚੀਜਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ, ਇਸ ਬਾਰੇ ਲੋਕਾਂ ਨੂੰ ਇਕੱਠੇ ਕਰਕੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ lਇਸ ਮੌਕੇ ਜੋਗਾ ਸਿੰਘ, ਸਪ੍ਰਤਾਪ ਸਿੰਘ ਤੇ ਬਲਰਾਜ ਸਿੰਘ ਸਿਹਤ ਕਰਮਚਾਰੀ ਹਾਜ਼ਰ ਸਨ l
