ਪਾਵਰਕਾਮ ਠੇਕਾ ਮੁਲਾਜ਼ਮਾਂ ਵਲੋਂ ਪਟਿਆਲਾ ਮੁੱਖ ਦਫ਼ਤਰ ਅੱਗੇ ਧਰਨਾ 23 ਨੂੰ

ਗੜ੍ਹਸ਼ੰਕਰ, 18 ਜਨਵਰੀ-ਹੇਮਰਾਜ- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੀ ਇਕੱਤਰਤਾ ਗੜ੍ਹਸ਼ੰਕਰ ਡਿਵੀਜ਼ਨ ਦਫ਼ਤਰ ਵਿਖੇ ਹੋਈ। ਯੂਨੀਅਨ ਦੇ ਆਗੂ ਆ ਨੇ ਦੱਸਿਆ ਕਿ ਸੀ. ਐੱਚ. ਬੀ. ਤੇ ਠੇਕਾ ਕਾਮਿਆਂ ਵਲੋਂ 23 ਜਨਵਰੀ ਨੂੰ ਮੁੱਖ ਦਫ਼ਤਰ ਪਟਿਆਲਾ ਅੱਗੇ ਧਰਨਾ ਲਗਾਇਆ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਤੇ ਮੈਨੇਜਮੈਂਟ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ। ਉਨ੍ਹਾਂ ਮੰਗ ਕੀਤੀ ਕਿ ਵਿਭਾਗ ਵਲੋਂ ਕੀਤੀ ਜਾ ਰਹੀ ਨਵੀਂ ਭਰਤੀ ‘ਚ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ‘ਤੇ ਪੱਕਾ ਕੀਤਾ ਜਾਵੇ। ਡਿਊਟੀ ਦੌਰਾਨ ਮੌਤ ਦੇ ਮੂੰਹ ਚ ਪਏ ਮੁਲਾਜ਼ਮ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੇ ਨਾਲ ਹੀ ਪੱਕੀ ਨੌਕਰੀ ਦਾ ਪਰਬੰਧ ਕੀਤਾ ਜਾਵੇ। ਇਸ ਮੌਕੇ ਡਿਵੀਜ਼ਨ ਪ੍ਰਦਾਨ ਲਖਵੀਰ ਸਿੰਘ,ਅਮਰਵੀਰ ਸਿੰਘ ,ਬਲਜਿੰਦਰ ਸਿੰਘ, ਲਖਵਿੰਦਰ ਸਿੰਘ, ਰਵੀ, ਗੁਰਪ੍ਰੀਤ, ਹਨੀ , ਸੰਦੀਪ ,ਆਦਿ ਹਾਜ਼ਰ ਸਨ।
