August 7, 2025
#National

ਪਿੰਡ ਅਜਨੋਹਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ

ਹੁਸ਼ਿਆਰਪੁਰ ਪਿੰਡ ਅਜਨੋਹਾ ਵਿਖੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ ਗਏ । ਇਸ ਮੌਕੇ ਪ੍ਰਧਾਨ ਬਲਦੇਵ ਸਿੰਘ, ਡਾਕਟਰ ਰਣਜੀਤ ਸਿੰਘ ਅਜਨੋਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਗਏ। ਇਹ ਵਿਸ਼ਾਲ ਨਗਰ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸਮਾਪਤੀ ਹੋਈ। ਨਗਰ ਕੀਰਤਨ ਦੋਰਾਨ ਵੱਖ ਵੱਖ ਮੁਹੱਲਿਆਂ ਵਿਚ ਸਵਾਗਤੀ ਗੇਟ ਲਗਾਕੇ ਸੰਗਤਾਂ ਦਾ ਸ਼ਾਨਦਾਰ ਸਵਾਗਤ ਕੀਤਾ ਅਤੇ ਵੱਖ ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ।ਉਨ੍ਹਾਂ ਦੱਸਿਆ ਕਿ ਵਿਸ਼ਾਲ ਨਗਰ ਕੀਰਤਨ ਦੋਰਾਨ ਭਾਈ ਜਗਦੀਸ਼ ਸਿੰਘ ਚੰਦਨ ਲੁਧਿਆਣਾ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਰਾਜਵਿੰਦਰ ਸਿੰਘ ਖਾਲਸਾ ਮਹਿਤਪੁਰ ਢਾਡੀ ਜੱਥਾ, ਪ੍ਰਭਾਤ ਫੇਰੀ ਜੱਥਾ ਆਦਿ ਗੁਰਬਾਣੀ ਗੁਰਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਬੰਧਕਾ ਵੱਲੋਂ ਸਹਿਯੋਗੀਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਪ੍ਰਧਾਨ ਬਲਦੇਵ ਸਿੰਘ, ਕੇਵਲ ਸਿੰਘ ਮੀਤ ਪ੍ਰਧਾਨ, ਡਾਕਟਰ ਰਣਜੀਤ ਸਿੰਘ ਖਜਾਨਚੀ-ਸੈਕਟਰੀ, ਜਥੇਦਾਰ ਹਰਵਿੰਦਰ ਸਿੰਘ ਖਾਲਸਾ, ਗੁਰਪ੍ਰੀਤ ਸਿੰਘ, ਸੰਤੋਖ ਸਿੰਘ ਸਾਬਕਾ ਐਸ ਡੀ ਓ, ਬੀਬੀ ਜਸਵਿੰਦਰ ਕੌਰ ਅਜਨੋਹਾ, ਮਾਸਟਰ ਕੁਲਵਰਨ ਸਿੰਘ ਪੱਤਰਕਾਰ, ਮਾਸਟਰ ਸ਼ਾਮ ਸਿੰਘ, ਅਮਰੀਕ ਸਿੰਘ ਜਸਵੰਤ ਸਿੰਘ ਸੂਬੇਦਾਰ, ਰਾਮਪਾਲ, ਪਰਮਜੀਤ ਸਿੰਘ ਡੀ ਪੀ ਆਈ, ਮਾਸਟਰ ਹਰਬੰਸ ਲਾਲ, ਰਤਨ ਸਿੰਘ, ਹਰਭਜਨ ਸਿੰਘ, ਅਜੀਤ ਸਿੰਘ ਡੀਐਸਪੀ, ਗੁਰਮੀਤ ਸਿੰਘ ਪੰਚ, ਸੂਬੇਦਾਰ ਲਖਵੀਰ ਸਿੰਘ ਹੈਪੀ ਅਜਨੋਹਾ, ਰਾਜ ਕੁਮਾਰ ਰਾਜਾ ਰੱਤੂ, ਹਰਮੇਸ਼ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Leave a comment

Your email address will not be published. Required fields are marked *