ਪਿੰਡ ਫੱਤੋਵਾਲ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ

ਹੁਸ਼ਿਆਰਪੁਰ (ਭੁਪਿੰਦਰ ਸਿੰਘ) ਪਿੰਡ ਫੱਤੋਵਾਲ ਮਿਤੀ 2 ਮਾਰਚ 2024 ਦਿਨ ਸ਼ਨੀਵਾਰ ਨੂੰ ਪਰਮ ਪਿਤਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਐਨ.ਆਰ.ਆਈ. ਵੀਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਕਰਵਾਇਆ ਜਾਵੇਗਾ। ਇਸ ਕੀਰਤਨ ਦਰਬਾਰ ਵਿੱਚ ਸਭ ਤੋਂ ਪਹਿਲਾਂ 29 ਫਰਵਰੀ 2024 ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੀ ਅਰੰਭਤਾ ਕੀਤੀ ਜਾਵੇਗੀ। ਮਿਤੀ 2 ਮਾਰਚ 2024 ਦਿਨ ਸ਼ਨੀਵਾਰ ਨੂੰ 10:15 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਕੀਰਤਨੀ ਜਥੇ, ਕਥਾਵਾਚਕ, ਅਤੇ ਢਾਡੀ ਜਥੇ ਜਿਸ ਵਿੱਚ ਗਿਆਨੀ ਸਤਿਬਚਨ ਸਿੰਘ ਜੀ ਲਾਂਬੜੇ ਵਾਲੇ, ਭਾਈ ਸਾਹਿਬ ਭਾਈ ਤਰਨਦੀਪ ਸਿੰਘ ਜੀ ਮਿੱਠੇ ਟਿਵਾਣੇ ਵਾਲੇ, ਬਾਬਾ ਜਸਵਿੰਦਰ ਸਿੰਘ ਜੀ ਸੰਪ੍ਰਦਾਇ ਰਾੜਾ ਸਾਹਿਬ ਵਾਲੇ, ਢਾਡੀ ਜੱਥਾ ਭਾਈ ਸਾਹਿਬ ਭਾਈ ਹਰਜੀਤ ਸਿੰਘ ਜੀ ਸੋਹਲਪੁਰ ਵਾਲਿਆਂ ਵਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਅੰਮ੍ਰਿਤ ਬਾਣੀ ਦਾ ਕੀਰਤਨ ਕੀਤਾ ਜਾਵੇਗਾ ਅਤੇ ਇਲਾਕੇ ਭਰ ਦੀਆਂ ਗੁਰੂ ਪਿਆਰੀਆਂ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਭਾਈ ਸਾਹਿਬ ਵਲੋਂ ਇਲਾਕਾ ਨਿਵਾਸੀਆਂ ਨੂੰ ਪੁਰਜ਼ੋਰ ਬੇਨਤੀ ਕਰਦਿਆਂ ਕਿਹਾ ਕਿ ਇਸ ਮਹਾਨ ਕੀਰਤਨ ਦਰਬਾਰ ਦੇ ਵਿੱਚ ਆ ਕੇ ਗੁਰੂ ਸਹਿਬਾਨਾਂ ਦੀ ਮਿੱਠੀ ਬਾਣੀ ਸੁਣੋ ਤੇ ਆਪਣੇ ਜੀਵਨ ਨੂੰ ਸਫਲ ਬਣਾਉ। ਇਸ ਮੌਕੇ ਸੰਗਤਾਂ ਲਈ ਚਾਹ ਪਕੌੜੇ ਤੇ ਗੁਰੂ ਕਾ ਅਤੁੱਟ ਲੰਗਰ ਵੀ ਛਕਾਇਆ ਜਾਵੇਗਾ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਹੋਣਗੀਆਂ।
