September 28, 2025
#Punjab

ਪੁਲਿਸ ਸਾਂਝ ਕੇਂਦਰ ਵੱਲੋਂ ਜਨਤਕ ਥਾਵਾਂ ਤੇ ਪੌਦੇ ਲਗਾਏ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਸਥਾਨਕ ਪੁਲਿਸ ਸਾਂਝ ਕੇਂਦਰ ਸਿਟੀ ਥਾਣਾ ਵੱਲੋਂ ਵੱਖ-ਵੱਖ ਜਨਤਕ ਥਾਵਾਂ ਤੇ ਪੰਜ ਸੌ ਦੇ ਕਰੀਬ ਫਲਾਂ ਅਤੇ ਆਮ ਦਰਖਤ ਲਗਾਏ ਗਏ। ਇਸ ਮੌਕੇ ਡੀਐਸਪੀ ਮਨਜੀਤ ਸਿੰਘ ਔਲਖ,ਥਾਣਾ ਸਿਟੀ ਮੁਖੀ ਭਗਵੰਤ ਸਿੰਘ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾਈ। ਜਾਣਕਾਰੀ ਦਿੰਦੇ ਹੋਏ ਹੌਲਦਾਰ ਯਾਦਵਿੰਦਰ ਸਿੰਘ ਯਾਦੂ ਅਤੇ ਹੌਲਦਾਰ ਤੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਵਾਤਾਵਰਨ ਦੀ ਸੰਭਾਲ ਲਈ ਉਹਨਾਂ ਵੱਲੋਂ ਗੁਰੂ ਨਾਨਕ ਕਾਲਜ ਬੁਢਲਾਡਾ, ਸਰਕਾਰੀ ਸਕੈਂਡਰੀ ਸਕੂਲ ਲੜਕੇ, ਥਾਣਾ ਸਿਟੀ, ਵਾਟਰ ਵਰਕਸ ਬੁਢਲਾਡਾ ਵਿੱਚ 500 ਦਰਖਤ ਲਗਾਏ ਗਏ ਹਨ। ਉਹਨਾਂ ਨੂੰ ਪੰਜ ਦਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਅੱਜ ਵਾਤਾਵਰਨ ਦੀ ਸੰਭਾਲ ਲਈ ਹਰ ਇੱਕ ਵਿਅਕਤੀ ਨੂੰ ਆਪਣੀ ਜ਼ਿੰਦਗੀ ਵਿੱਚ ਇੱਕ ਰੁੱਖ ਜਰੂਰ ਲਗਾਉਣਾ ਚਾਹੀਦਾ ਹੈ।

Leave a comment

Your email address will not be published. Required fields are marked *