ਪੂਰਨਮਾਸ਼ੀ ਵਾਲੇ ਦਿਨ ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ 21 ਜੁਲਾਈ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ ਗੁਰੂ ਪੁੰਨਿਆਂ ਦਾ ਪਵਿੱਤਰ ਦਿਹਾੜਾ

ਮਾਹਿਲਪੁਰ (ਨਿਰਮਲ ਸਿੰਘ ਮੁੱਗੋਵਾਲ) ਪੂਰਨਮਾਸ਼ੀ ਵਾਲੇ ਦਿਨ ਗੁਰੂ ਪੁੰਨਿਆਂ ਦਾ ਪਵਿੱਤਰ ਦਿਹਾੜਾ ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ 21 ਜੁਲਾਈ ਦਿਨ ਐਤਵਾਰ ਨੂੰ ਸ਼ਾਮੀ 4 ਤੋਂ 6 ਵਜੇ ਤੱਕ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਦੇ ਪ੍ਰਬੰਧਕਾਂ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਮੌਕੇ ਸਭ ਤੋਂ ਪਹਿਲਾਂ ਮਹਾ ਮਾਨਵ ਤਥਾਗਤ ਭਗਵਾਨ ਬੁੱਧ,ਸਤਿਗੁਰੂ ਰਵਿਦਾਸ ਮਹਾਰਾਜ ਜੀ, ਸਤਿਗੁਰੂ ਕਬੀਰ ਮਹਾਰਾਜ ਜੀ, ਧੰਨ- ਧੰਨ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀਆਂ ਤਸਵੀਰਾਂ ਅੱਗੇ ਪ੍ਰਣਾਮ ਕਰਨ ਉਪਰੰਤ ਸਮੂਹਿਕ ਤੌਰ ਤੇ ਮੈਡੀਟੇਸ਼ਨ ਕਰਕੇ ਆਪਣੀ ਰੋਜ਼ਾਂਨਾ ਦੀ ਜ਼ਿੰਦਗੀ ਵਿੱਚ ਚੰਗੇ ਕਰਮ ਕਰਨ ਦਾ ਸੰਕਲਪ ਕੀਤਾ ਜਾਵੇਗਾ। ਸਮੇਂ ਤੇ ਪਰਿਸਥਿਤੀਆਂ ਅਨੁਸਾਰ ਖਾਣ ਪੀਣ ਦਾ ਉਚਿਤ ਪ੍ਰਬੰਧ ਹੋਵੇਗਾ। ਇਸ ਮੌਕੇ ਵੱਖ ਵੱਖ ਬੁਲਾਰੇ ਇਸ ਦਿਨ ਦੀ ਮਹੱਤਤਾ ਤੇ ਚਾਨਣਾ ਪਾਉਣਗੇ। ਸਮਾਗਮ ਦੇ ਅਖੀਰ ਵਿੱਚ ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਹਰ ਸਾਲ ਦੀ ਤਰ੍ਹਾਂ ‘ਮੇਲਾ ਤੀਆਂ ਅਤੇ ਧੀਆਂ ਦਾ’ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕਰਨ ਉਪਰੰਤ ਤਰੀਕ ਫਿਕਸ ਕੀਤੀ ਜਾਵੇਗੀ। ਸਮਾਗਮ ਦੇ ਪ੍ਰਬੰਧਕਾਂ ਨੇ ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਆਉਂਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਸਮੇਂ ਸਿਰ ਇਸ ਪ੍ਰੋਗਰਾਮ ਵਿੱਚ ਪਹੁੰਚਣ ਦੀ ਕਿਰਪਾਲਤਾ ਕਰਕੇ ਬੁੱਧ ਮਹਾਂਪੁਰਸ਼ਾਂ ਦੀ ਵਿਚਾਰਧਾਰਾ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
