August 6, 2025
#Punjab

ਪੇਟ ਦੇ ਕੀੜੇ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ‘ਚ ਵੱਡੀ ਰੁਕਾਵਟ – ਡਾ. ਚਰਨਪ੍ਰੀਤ ਸਿੰਘ

ਭਵਾਨੀਗੜ੍ਹ, 5 ਫ਼ਰਵਰੀ (ਵਿਜੈ ਗਰਗ) ਡਾ. ਕਿਰਪਾਲ ਸਿੰਘ ਸਿਵਲ ਸਰਜਨ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ. ਭਵਾਨੀਗੜ੍ਹ ਡਾ. ਮੋਨਿਕਾ ਖਰਬੰਦਾ ਦੀ ਅਗਵਾਈ ਵਿੱਚ ਸਿਹਤ ਬਲਾਕ ਭਵਾਨੀਗੜ੍ਹ ਅਧੀਨ “ਪੇਟ ਦੇ ਕੀੜਿਆਂ ਤੋਂ ਮੁਕਤੀ” ਰਾਸ਼ਟਰੀ ਦਿਵਸ ਅੱਜ 5 ਫਰਵਰੀ ਨੂੰ ਮਨਾਇਆ ਗਿਆ।ਇਸ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਪ੍ਰੀਤ ਸਿੰਘ ਨੇ ਦੱਸਿਆ ਕਿ ਮਿਤੀ 5 ਫਰਵਰੀ ਨੂੰ ਸਿਹਤ ਬਲਾਕ ਭਵਾਨੀਗੜ੍ਹ ਅਧੀਨ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ , ਆਂਗਣਵਾੜੀ ਸੈਂਟਰ ਅਤੇ ਸਕੂਲ ਨਾ ਜਾਣ ਵਾਲੇ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਅਲਬੈਂਡਾਜੌਲ ਦੀ ਖੁਰਾਕ ਦਿੱਤੀ ਜਾਵੇਗੀ ਅਤੇ ਜੇਕਰ ਕਿਸੇ ਕਾਰਨ ਕੋਈ ਬੱਚਾ ਇਸ ਖੁਰਾਕ ਤੋਂ ਵਾਂਝਾ ਰਹਿ ਜਾਂਦਾ ਹੈ ਤਾਂ ਮਿਤੀ 12 ਫਰਵਰੀ ਨੂੰ ਮੋਪਅੱਪ ਰਾਉਂਡ ਵਾਲੇ ਦਿਨ ਇਹ ਖੁਰਾਕ ਦਿੱਤੀ ਜਾਵੇਗੀ ।ਡਾ. ਅਨਿਤ ਕੁਮਾਰ, ਡਾ. ਮੋਨਿਕਾ ਸ਼ਰਮਾ ਅਤੇ ਡਾ. ਪ੍ਰੀਤੀ ਗਰਗ ਨੇ ਦੱਸਿਆ ਕਿ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਇਹ ਖੁਰਾਕ ਬੱਚਿਆ ਲਈ ਬਹੂਤ ਜ਼ਰੂਰੀ ਹੈ ਕਿਓਂਕਿ ਪੇਟ ਦੇ ਕੀੜੇ ਬੱਚਿਆ ਦੇ ਸ਼ਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਬਹੁਤ ਵੱਡੀ ਰੁਕਾਵਟ ਬਣਦੇ ਹਨ ਇਸ ਲਈ ਪਹਿਲ ਦੇ ਆਧਾਰ ‘ਤੇ ਬੱਚਿਆਂ ਨੂੰ ਇਹ ਖੁਰਾਕ ਲੈਣ ਲਈ ਪ੍ਰੇਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਇਸਤਰੀ ਅਤੇ ਸਮਾਜਿਕ ਸੁਰੱਖਿਆ ਵਿਭਾਗ , ਸਿੱਖਿਆ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਵੀ ਲਿਆ ਜਾਵੇਗਾ ਤਾਂ ਜੋ ਕੋਈ ਵੀ ਬੱਚਾ ਇਸ ਖੁਰਾਕ ਤੋਂ ਵਾਝਾਂ ਨਾ ਰਹਿ ਜਾਵੇ।

Leave a comment

Your email address will not be published. Required fields are marked *