ਪ੍ਰਧਾਨ ਮਨੀਸ਼ ਕੁਮਾਰ ਭਦੌੜ ਤੇ ਕੌਸਲਰਾਂ ਨੇ ਆਮ ਆਦਮੀ ਪਾਰਟੀ ਦੇ ਵਲੰਟੀਅਰਜ ਤੇ ਅਹੁਦੇਦਾਰਾਂ ਨਾਲ ਕੀਤੀ ਪਹਿਲੀ ਮੀਟਿੰਗ

ਸ਼ਹਿਣਾ ਭਦੌੜ (ਸੁਖਵਿੰਦਰ ਸਿੰਘ ਧਾਲੀਵਾਲ) ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਤੇ ਆਪ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਦੀ ਰਹਿਨੁਮਾਈ ਹੇਠ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮਨੀਸ਼ ਕੁਮਾਰ ਗਰਗ ਨੇ ਅਨਾਜ ਮੰਡੀ ’ਚ ਆਮ ਆਦਮੀ ਪਾਰਟੀ ਦੇ ਵਲੰਟੀਅਰਜ ਤੇ ਅਹੁਦੇਦਾਰਾਂ ਨਾਲ ਪਹਿਲੀ ਮੀਟਿੰਗ ਕਰਕੇ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਜਿੱਤ ਯਕੀਨੀ ਬਨਾਉਣ ਲਈ ਵਿਚਾਰ ਵਟਾਂਦਰਾਂ ਕੀਤਾ। ਜਿਸ ’ਚ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਭੰਗੂ ਨੇ ਸ਼ਿਰਕਤ ਕੀਤੀ। ਇਸ ਸਮੇਂ ਪ੍ਰਧਾਨ ਮਨੀਸ਼ ਗਰਗ ਨੇ ਕਿਹਾ ਕਿ ਚੋਣਾਂ ’ਚ ਸਿਰਫ ਦੋ ਹਫਤੇ ਤੋਂ ਘੱਟ ਸਮਾਂ ਰਹਿ ਗਿਆ ਹੈ ਤੇ ਹਰ ਵਰਕਰ ਪੰਜਾਬ ਸਰਕਾਰ ਦੇ ਕੀਤੇ ਕੰਮ ਤੇ ਵਿਕਾਸ ਕਾਰਜਾਂ ਦੇ ਆਧਾਰ ’ਤੇ ਵੋਟ ਮੰਗਣ ਲਈ ਲੋਕਾਂ ਦੇ ਘਰਾਂ ਤਕ ਪਹੁੰਚ ਅਪਣਾਉਣ। ਉਨ੍ਹਾਂ ਕਿਹਾ ਕਿ ਸਮੂਹ ਅਹੁਦੇਦਾਰ ਵਾਰਡ ਵਾਈਜ ਨੁੱਕੜ ਮੀਟਿੰਗਾਂ ਤੋਂ ਇਲਾਵਾ ਚੋਣ ਪ੍ਰਚਾਰ ’ਚ ਤੇਜ਼ੀ ਲਿਆ ਕੇ ਚੋਣ ਮੁਹਿੰਮ ਨੂੰ ਤੇਜ਼ ਕੀਤਾ ਜਾ ਸਕੇ। ਇਸ ਮੌਕੇ ਅਲਕੜਾ ਤੋਂ ਜੋਗਾ ਸਿੰਘ, ਬੱਬੂ ਸਿੰਘ, ਮੱਝੂਕੇ ਤੋਂ ਹਰਜੀਵਨ ਸਿੰਘ, ਨੈਣੇਵਾਲ ਤੋਂ ਮੱਖਣ ਸਿੰਘ, ਗੁਰਸੇਵਕ ਸਿੰਘ, ਛੰਨਾ ਗੁਲਾਬ ਸਿੰਘ ਵਾਲਾ ਤੋਂ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ, ਦੀਪਗੜ੍ਹ ਤੋਂ ਜੋਗਿੰਦਰ ਸਿੰਘ ਸਰਕਲ ਪ੍ਰਧਾਨ, ਜੰਗੀਆਣਾ ਤੋਂ ਰੇਸ਼ਮ ਸਿੰਘ ਪ੍ਰਧਾਨ ਟਰੱਕ ਯੂਨੀਅਨ, ਅਸ਼ੋਕ ਰਾਮ ਮੀਤ ਪ੍ਰਧਾਨ, ਕੌਂਸਲਰ ਗੁਰਪਾਲ ਸਿੰਘ, ਕੌਂਸਲਰ ਅਮਰਜੀਤ ਸਿੰਘ, ਕੌਂਸਲਰ ਬਲਵੀਰ ਸਿੰਘ, ਭਦੌੜ ਤੋਂ ਮੋਨੂੰ ਸ਼ਰਮਾ ਬਲਾਕ ਪ੍ਰਧਾਨ, ਕੀਰਤ ਸਿੰਗਲਾ ਜੁਆਇੰਟ ਸੈਕਟਰੀ ਲੀਗਲ ਸੈੱਲ ਪੰਜਾਬ, ਜਸਵੰਤ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਰਾਜਿੰਦਰ ਕਾਲਾ, ਸ਼ਕਤੀ ਬੱਤਾ, ਗਗਨਦੀਪ ਪੰਜੂ ਬਲਾਕ ਪ੍ਰਧਾਨ ਸ਼ੋਸ਼ਲ ਮੀਡੀਆ, ਕੁਲਦੀਪ ਸਿੰਘ, ਗੋਰਾ ਸਿੰਘ, ਨਛੱਤਰ ਸਿੰਘ, ਬਿੰਦਰੀ ਸ਼ਰਮਾ, ਸੁਰਜੀਤ ਸਿੰਘ, ਕਾਲਾ ਸਿੰਘ, ਮਿੰਕੂ ਆਨੰਦ, ਆਪ ਦੇ ਸੀਨੀਅਰ ਆਗੂ ਹੇਮ ਰਾਜ ਸ਼ਰਮਾ, ਚਮਕੌਰ ਸਿੰਘ ਕੌਰਾ, ਅਮਨਦੀਪ ਸਿੰਘ ਦੀਪਾ ਇੰਚਾਰਜ ਸਪੋਰਟਸ ਵਿੰਗ, ਰਾਜਵਿੰਦਰ ਕੌਰ ਰੂਬੀ ਆਦਿ ਹਾਜ਼ਰ ਸਨ।
