ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਕਰਵਾਇਆ 147ਵਾਂ ਮਾਸਿਕ ਰਾਸ਼ਨ ਵੰਡ ਸਮਾਗਮ

ਫਗਵਾੜਾ (ਸ਼ਿਵ ਕੋੜਾ) ਪ੍ਰੇਮ ਨਗਰ ਸੇਵਾ ਸੁਸਾਇਟੀ ਖੇੜਾ ਰੋਡ ਫਗਵਾੜਾ ਦੀ ਤਰਫੋਂ ਸ. ਅਜੀਤ ਸਿੰਘ ਢਿੱਲੋਂ ਦੀ ਯਾਦ ਵਿੱਚ 147ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਕਰਵਾਇਆ ਗਿਆ। ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਕਰਵਾਏ ਸਮਾਗਮ ਦੌਰਾਨ ਸਮਾਜ ਸੇਵੀ ਮੋਹਨ ਲਾਲ ਤਨੇਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਨੇ 20 ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਦੇ ਸਮੇਂ ਅਜੀਤ ਸਿੰਘ ਢਿੱਲੋਂ ਦੇ ਪਰਿਵਾਰ ਅਤੇ ਸੁਸਾਇਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਅਤੇ ਜਨਰਲ ਸਕੱਤਰ ਸੁਰਿੰਦਰ ਪਾਲ ਨੇ ਮੁੱਖ ਮਹਿਮਾਨ ਸਮੇਤ ਪਤਵੰਤਿਆਂ ਦਾ ਪਹੁੰਚਣ ‘ਤੇ ਸਵਾਗਤ ਕੀਤਾ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਹ ਸੇਵਾ ਪਿਛਲੇ 12 ਸਾਲਾਂ ਤੋਂ ਲਗਾਤਾਰ ਜਾਰੀ ਹੈ। ਜਿਸ ਵਿੱਚ ਸਵ. ਅਜੀਤ ਸਿੰਘ ਢਿੱਲੋਂ ਦੇ ਪਰਿਵਾਰ ਦਾ ਵੱਡਮੁੱਲਾ ਯੋਗਦਾਨ ਹੈ। ਇਸ ਮੌਕੇ ਬੀ.ਐਮ.ਪੁਰੀ, ਮਨੀਸ਼ ਕਨੌਜੀਆ, ਵੰਦਨਾ ਸ਼ਰਮਾ, ਸ੍ਰੀਮਾਨ ਬਹਾਦਰ, ਗੁਰਜੀਤ ਸਿੰਘ ਘਟੌਰਾ, ਸੁਧਾ ਬੇਦੀ, ਬਬਲੀ ਸ਼ਰਮਾ, ਰਵੀਕਾਂਤ ਸਹਿਗਲ, ਰਮੇਸ਼ ਬਹਿਲ, ਐਸ.ਸੀ. ਚਾਵਲਾ, ਕ੍ਰਿਸ਼ਨ ਕੁਮਾਰ ਆਦਿ ਹਾਜ਼ਰ ਸਨ।
