ਪੰਜਾਬ ਪੁਲਿਸ ਅਤੇ ਕੇਰਲਾ ਪੁਲਿਸ ਨੇ ਸ਼ਾਹਕੋਟ ਸ਼ਹਿਰ ‘ਚ ਕੱਢਿਆ ਫਲੈਗ ਮਾਰਚ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਲੋਕ ਸਭਾ ਚੋਣਾਂ 2024 ਨੂੰ ਲੈ ਕੇ ਸੀਨੀਅਰ ਪੁਲਿਸ ਅਧਿਕਾਰੀਆਂ ਦੀਆਂ ਹਦਾਇਤਾ ਅਨੁਸਾਰ ਅਮਨਦੀਪ ਸਿੰਘ ਡੀ.ਐਸ.ਪੀ. ਸ਼ਾਹਕੋਟ ਦੀ ਅਗਵਾਈ ਅਤੇ ਐਸ.ਐਚ.ਓ. ਸ਼ਾਹਕੋਟ ਇੰਸਪੈਕਟਰ ਭੂਸ਼ਨ ਸ਼ੇਖੜੀ ਦੀ ਦੇਖ-ਰੇਖ ਹੇਠ ਸ਼ਾਹਕੋਟ ਪੁਲਿਸ ਅਤੇ ਵਿਸ਼ੇਸ਼ ਆਰਮਜ਼ ਕੇਰਲਾ ਪੁਲਿਸ ਵੱਲੋਂ ਸਾਂਝੇ ਤੌਰ ਤੇ ਸ਼ਾਹਕੋਟ ਸ਼ਹਿਰ ‘ਚ ਪੈਦਲ ਫਗੈਰ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਪੁਲਿਸ ਸਟੇਸ਼ਨ ਤੋਂ ਸ਼ੁਰੂ ਹੋ ਕੇ ਮੇਨ ਬਜ਼ਾਰ, ਵਾਲਮੀਕ ਚੌਂਕ, ਸਿਵਲ ਹਸਪਤਾਲ ਰੋਡ, ਮਲਸੀਆਂ ਰੋਡ, ਮੋਗਾ ਰੋਡ, ਬਸ ਸਟੈਂਡ ਆਦਿ ਤੋਂ ਹੁੰਦਾ ਹੋਇਆ ਪੁਲਿਸ ਸਟੇਸ਼ਨ ਵਿਖੇ ਸਮਾਪਤ ਹੋਇਆ। ਇਸ ਮੌਕੇ ਐਸ.ਐਚ.ਓ. ਭੂਸ਼ਨ ਸ਼ੇਖੜੀ ਨੇ ਕਿਹਾ ਕਿ ਪੁਲਿਸ ਹਮੇਸ਼ਾ ਲੋਕਾਂ ਦੀ ਸੇਵਾ ਲਈ ਹਾਜ਼ਰ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਅਮਨ-ਸ਼ਾਂਤੀ ਬਹਾਲ ਰੱਖੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਲੈਗ ਮਾਰਚ ਕੱਢਿਆ ਗਿਆ ਹੈ, ਤਾਂ ਜੋ ਲੋਕ ਬਿਨ੍ਹਾਂ ਕਿਸੇ ਡਰ ਅਤੇ ਲਾਲਚ ਦੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾੜੇ ਅਨਸਰਾਂ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਲੋਕ ਸਭਾ ਚੋਣਾਂ ਅਮਨ ਅਮਾਨ ਨਾਲ ਨੇਪੜ੍ਹੇ ਚੜ੍ਹ ਸਕਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਐਸ.ਆਈ. ਮਨਦੀਪ ਸਿੰਘ ਜੋਸਨ, ਏ.ਐਸ.ਆਈ. ਬਲਵੀਰ ਚੰਦ, ਏ.ਐਸ.ਆਈ. ਕਸ਼ਮੀਰ ਸਿੰਘ, ਏ.ਐਸ.ਆਈ. ਸਲਿੰਦਰ ਸਿੰਘ ਆਦਿ ਹਾਜ਼ਰ ਸਨ।
