ਬਲੱਡ ਬੈਂਕ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ 181ਵਾਂ ਮਾਸਿਕ ਰਾਸ਼ਨ ਵੰਡ ਸਮਾਗਮ

ਫਗਵਾੜਾ 18 ਜਨਵਰੀ (ਸ਼ਿਵ ਕੋੜਾ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਲੋਂ 181ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਦਸ਼ਮੀ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਕਰਵਾਇਆ ਗਿਆ। ਬਲੱਡ ਬੈਂਕ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਕਰਵਾਏ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਸਮਾਜ ਸੇਵਕ ਰਾਜਿੰਦਰ ਸਿੰਘ ਕੋਛੜ (ਖੰਡ ਵਾਲੇ) ਹਾਜਰ ਆਏ। ਉਹਨਾਂ ਨੇ 60 ਲੋੜਵੰਦ ਔਰਤਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਵੰਡਦਿਆਂ ਬਲੱਡ ਬੈਂਕ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਤਹਿ ਦਿਲੋਂ ਸ਼ਲਾਘਾ ਕੀਤੀ ਅਤੇ ਆਪਣੇ ਵਲੋਂ ਲਗਾਤਾਰ ਸਹਿਯੋਗ ਦਿੰਦੇ ਰਹਿਣ ਦਾ ਭਰੋਸਾ ਦਿੱਤਾ। ਮਲਕੀਅਤ ਸਿੰਘ ਰਘਬੋਤਰਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦੇ ਹੋਏ ਸਾਰਿਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਉਹਨਾਂ ਨੇ ਦੱਸਿਆ ਕਿ ਦਾਨੀ ਸੱਜਣਾਂ ਦੇ ਭਰਪੂਰ ਸਹਿਯੋਗ ਨਾਲ ਇਹ ਉਪਰਾਲਾ ਪਿਛਲੇ ਕਰੀਬ 16 ਸਾਲਾਂ ਤੋਂ ਨਿਰੰਤਰ ਜਾਰੀ ਹੈ ਅਤੇ ਭਵਿੱਖ ਵਿੱਚ ਵੀ ਲੋੜਵੰਦਾਂ ਦੀ ਮਦਦ ਲਈ ਸੰਭਵ ਯਤਨ ਜਾਰੀ ਰਹਿਣਗੇ। ਉਨ੍ਹਾਂ ਸਾਰਿਆਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਦੱਸਿਆ ਕਿ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਦੀ ਸਫ਼ਲਤਾ ਲਈ ਸਮਾਜ ਸੇਵਕ ਰਜਿੰਦਰ ਸਿੰਘ ਕੋਛੜ ਤੋਂ ਇਲਾਵਾ ਰਮੇਸ਼ ਗਾਬਾ, ਰਮੇਸ਼ ਦੁੱਗਲ, ਮਨੀਸ਼ ਬੱਤਰਾ, ਤਾਰਾ ਚੰਦ ਚੁੰਬਰ, ਅਵਤਾਰ ਸਿੰਘ ਕੋਛੜ, ਵਿਸ਼ਵਾਮਿੱਤਰ ਸ਼ਰਮਾ, ਰਾਜੀਵ ਕੁਮਰਾ, ਐਨ.ਆਰ.ਆਈ. ਸਤਪਾਲ ਵਰਮਾ, ਹਰਸ਼ ਵੀਰਜੀ ਛਾਬੜਾ, ਸੋਨੀ ਦੁੱਗਲ ਆਦਿ ਦਾ ਸਹਿਯੋਗ ਲਗਾਤਾਰ ਪ੍ਰਾਪਤ ਹੋ ਰਿਹਾ ਹੈ। ਇਸ ਮੌਕੇ ਟੀ.ਡੀ. ਚਾਵਲਾ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਪਦਮ ਸ਼ਰਮਾ, ਰਮੇਸ਼ ਗਾਬਾ, ਵਿਸ਼ਵਾ ਮਿੱਤਰ ਸ਼ਰਮਾ, ਗੁਲਸ਼ਨ ਕਪੂਰ ਆਦਿ ਹਾਜ਼ਰ ਸਨ।
