ਬੀਬਾ ਬਾਦਲ ਗੁਰੂ ਦੇ ਸ਼ੁਕਰਾਨੇ ਵਜੋਂ ਪਿੰਡ ਸੈਦੇਵਾਲਾ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

ਬੁਢਲਾਡਾ (ਦਵਿੰਦਰ ਸਿੰਘ ਕੋਹਲੀ)ਬਠਿੰਡਾ ਲੋਕ ਸਭਾ ਹਲਕੇ ਤੋਂ ਜੇਤੂ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਬੁਢਲਾਡਾ ਹਲਕੇ ਵਿੱਚ ਪੈਂਦੇ ਪਿੰਡ ਸੈਦੇਵਾਲਾ ਦੇ ਇਤਿਹਾਸਿਕ ਗੁਰਦੁਆਰਾ ਸ਼੍ਰੀ ਪਾਹਿਨ ਸਾਹਿਬ ਸੱਚੀ ਮੰਜੀ ਵਿਖੇ ਗੁਰੂ ਦਾ ਸ਼ੁਕਰਾਨਾ ਕਰਨ ਲਈ ਪਹੁੰਚੇ। ਇਸ ਮੌਕੇ ਗੁਰੂ ਦੇ ਚਰਨਾਂ ਵਿੱਚ ਨਤਮਸਤਕ ਹੋਣ ਉਪਰੰਤ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਗੁਰੂ ਦੀ ਅਪਾਰ ਕਿਰਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਦੀ ਸਖਤ ਮਿਹਨਤ ਸਦਕਾ ਚੋਥੀ ਵਾਰ ਬਠਿੰਡਾ ਲੋਕ ਸਭਾ ਹਲਕੇ ਦੀ ਸੇਵਾ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ। ਪਹਿਲਾਂ ਦੀ ਤਰ੍ਹਾਂ ਤਨੋ-ਮਨੋ ਲੋਕਾਂ ਦੀ ਸੇਵਾ ਕੀਤੀ ਜਾਵੇਗੀ। ਬੀਬਾ ਬਾਦਲ ਨੇ ਕਿਹਾ ਕਿ ਬੁਢਲਾਡਾ ਹਲਕੇ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਨੂੰ ਲੀਡ ਦਿਵਾ ਕੇ ਹਲਕਾ ਇੰਚਾਰਜ ਡਾ: ਨਿਸ਼ਾਨ ਸਿੰਘ, ਆਗੂਆਂ ਅਤੇ ਵਰਕਰਾਂ ਨੇ ਆਪਣੀ ਏਕਤਾ ਦਾ ਸਬੂਤ ਦਿੱਤਾ ਹੈ। ਮੈਂ ਸਮੁੱਚੇ ਤੌਰ ਤੇ ਸਾਰਿਆਂ ਦਾ ਧੰਨਵਾਦ ਕਰਦੀ ਹਾਂ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਅਕਾਲੀ ਜਥੇਬੰਦੀ ਵੱਲੋਂ ਬੀਬਾ ਬਾਦਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਡਾ: ਨਿਸ਼ਾਨ ਨੇ ਬੀਬਾ ਦੀ ਜਿੱਤ ਉੱਪਰ ਵਧਾਈ ਦਿੰਦਿਆਂ ਹੋਇਆਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਬੀਬਾ ਬਾਦਲ ਲਗਾਤਾਰ ਚੋਥੀ ਵਾਰ ਦੇਸ਼ ਦੀ ਪਾਰਲੀਮੈਂਟ ਵਿੱਚ ਸਮੁੱਚੇ ਵਰਗਾਂ ਦੀ ਅਵਾਜ ਬੁਲੰਦ ਕਰੇਗੀ। ਇਸ ਮੌਕੇ ਹੈੱਡ ਗ੍ਰੰਥੀ ਬਾਬਾ ਜਰਨੈਲ ਸਿੰਘ, ਪ੍ਰਧਾਨ ਪਲਵਿੰਦਰ ਸਿੰਘ, ਮਹਿਲ ਸਿੰਘ, ਪਵਿੱਤਰ ਸਿੰਘ, ਪ੍ਰਧਾਨ ਗੁਰਮੇਲ ਸਿੰਘ ਫਫੜੇ, ਜਥੇਦਾਰ ਮਹਿੰਦਰ ਸਿੰਘ ਸੈਦੇਵਾਲਾ, ਜਥੇਦਾਰ ਬੱਲਮ ਸਿੰਘ ਕਲੀਪੁਰ, ਗੁਰਦੀਪ ਸਿੰਘ ਟੋਡਰਪੁਰ, ਜਸਪਾਲ ਸਿੰਘ ਗੰਢੂ ਕਲਾਂ, ਜਥੇਦਾਰ ਜੋਗਾ ਸਿੰਘ ਬੋਹਾ, ਜਥੇਦਾਰ ਅਮਰਜੀਤ ਸਿੰਘ ਕੁਲਾਣਾ, ਸ਼ਾਮ ਲਾਲ ਧਲੇਵਾਂ, ਤਨਜੋਤ ਸਾਹਨੀ, ਦਵਿੰਦਰ ਸਿੰਘ ਚੱਕ ਅਲੀਸ਼ੇਰ, ਗੁਰਪ੍ਰੀਤ ਸਿੰਘ ਲਾਪਰਾਂ, ਜਥੇਦਾਰ ਯਮੁਨਾ ਸਿੰਘ, ਸੁਖਵਿੰਦਰ ਸਿੰਘ ਮੰਘਾਣੀਆਂ, ਸੰਤੋਖ ਸਿੰਘ ਭੀਮੜਾ, ਸਿਕੰਦਰ ਸਿੰਘ ਜੈਲਦਾਰ, ਸਿਕੰਦਰ ਸਿੰਘ ਰਿਓਂਦ, ਪ੍ਰਸ਼ੋਤਮ ਬਾਬਾ, ਜਗਜੀਤ ਸਿੰਘ ਗੋਬਿੰਦਪੁਰਾ, ਸੁਖਵਿੰਦਰ ਕੌਰ ਸੁੱਖੀ, ਚਿਤਵੰਤ ਕੌਰ, ਬਲਦੇਵ ਸਿੰਘ ਸਿਰਸੀਵਾਲਾ, ਬਲਵੀਰ ਸਿੰਘ ਬੀਰੋਕੇ, ਬਲਵਿੰਦਰ ਸਿੰਘ ਮੱਲ ਸਿੰਘ ਵਾਲਾ, ਮਨਜੀਤ ਸਿੰਘ ਹਾਕਮਵਾਲਾ ਤੋਂ ਇਲਾਵਾ ਹੋਰ ਵੀ ਮੌਜੂਦ ਸਨ।
