ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ’ਚ ਮੁੜ ਹੋਏ ਸ਼ਾਮਲ, ਪਾਰਟੀ ਲਈ ਹੋਰ ਮਿਹਨਤ ਨਾਲ ਕੰਮ ਕਰਨ ਦਾ ਲਿਆ ਪ੍ਰਣ

ਬੇਗੋਵਾਲ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਲ ਹੋ ਗਏ ਤੇ ਉਹਨਾਂ ਪਾਰਟੀ ਦੀ ਮਜ਼ਬੂਤੀ ਲਈ ਹੋਰ ਮਿਹਨਤ ਨਾਲ ਕੰਮ ਕਰਨ ਦਾ ਪ੍ਰਣ ਲਿਆਸੰਤ ਪ੍ਰੇਮ ਸਿੰਘ ਮੁਰਾਲੇਵਾਲਿਆਂ ਦੇ ਅਸਥਾਨ ’ਤੇ ਬੀਬੀ ਜਗੀ ਕੌਰ ਦਾ ਪਾਰਟੀ ਵਿਚ ਮੁੜ ਸ਼ਾਮਲ ਹੋਣ ’ਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਵਾਗਤ ਕੀਤਾਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਜਨਮ ਤੋਂ ਹੀ ਅਕਾਲੀ ਹਨ ਤੇ ਕਿਹਾ ਕਿ ਮੈਂ ਅਕਾਲੀ ਸੀ ਤੇ ਹਮੇਸ਼ਾ ਅਕਾਲੀ ਰਹਾਂਗੀਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਧਾਰਮਿਕ ਖੇਤਰ ਵਿਚ ਕੰਮ ਕਰਦੇ ਰਹਿਣਗੇ ਅਤੇ ਸ਼੍ਰੋਮਣੀ ਕਮੇਟੀ ਨੂੰ ਮਜ਼ਬੂਤ ਕਰਨ ਵਾਸਤੇ ਆਪਣੇ ਵੱਲੋਂ ਪੂਰੀ ਜੀਅ ਜਾਨ ਲਗਾ ਦੇਣਗੇਇਸ ਮੌਕੇ ਸੰਬੋਧਨ ਕਰਦਿਆਂ ਸ਼੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੀਬੀ ਜੀ ਨਾਲ ਮੇਰੇ ਸਬੰਧ ਪਰਿਵਾਰਕ ਮੈਂਬਰਾਂ ਵਾਂਗੂ ਹਨ। ਉਹਨਾਂ ਕਿਹਾ ਕਿ ਉਹਨਾਂ ਨੇ ਤਾਂ ਪਹਿਲਾਂ ਵੀ ਹੱਥ ਜੋੜ
