ਭਗਵਾਨ ਰਾਮ ਯੁੱਗਾਂ ਤੋਂ ਵਿਸ਼ਵ ਦੇ ਕਰੋੜਾਂ ਲੋਕਾਂ ਦੀ ਆਸਥਾ ਦਾ ਕੇਂਦਰ ਹਨ – ਮਾਨ

ਫਗਵਾੜਾ 23 ਜਨਵਰੀ (ਸ਼ਿਵ ਕੋੜਾ) ਧਰਮ ਨਗਰੀ ਅਯੁੱਧਿਆ ਵਿਖੇ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਫਗਵਾੜਾ ਦੇ ਸ੍ਰੀ ਰਾਮ ਭਗਤਾਂ ਦੀ ਖੁਸ਼ੀ ਵਿਚ ਸ਼ਾਮਲ ਹੋਣ ਲਈ ਆਮ ਆਦਮੀ ਪਾਰਟੀ ਫਗਵਾੜਾ ਦੇ ਸੀਨੀਅਰ ਯੂਥ ਆਗੂ ਹਰਨੂਰ ਸਿੰਘ ਹਰਜੀ ਮਾਨ ਨੇ ਜਿੱਥੇ ਮੌਨੀ ਬਾਬਾ ਮੰਦਿਰ ਪੁਰਾਣੀ ਦਾਣਾ ਮੰਡੀ ਤੋਂ ਸਜਾਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼ਿਰਕਤ ਕੀਤੀ, ਉੱਥੇ ਹੀ ਰਤਨਪੁਰਾ ਦੇ ਸ਼ਿਵ ਮੰਦਿਰ ਵਿੱਚ ਮੱਥਾ ਟੇਕ ਕੇ ਭਗਵਾਨ ਭੋਲੇਨਾਥ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਵੱਖ-ਵੱਖ ਥਾਵਾਂ ’ਤੇ ਲਗਾਏ ਗਏ ਲੰਗਰਾਂ ਦੀ ਸੇਵਾ ’ਚ ਹਿੱਸਾ ਲਿਆ ਅਤੇ ਆਪਣੇ ਹੱਥੀਂ ਸੰਗਤਾਂ ਨੂੰ ਲੰਗਰ ਛਕਾਇਆ।ਇਸ ਦੌਰਾਨ ਉਨ੍ਹਾਂ ਨਾਲ ‘ਆਪ’ ਦੇ ਸੀਨੀਅਰ ਆਗੂ ਹਰਮੇਸ਼ ਪਾਠਕ, ਨਰੇਸ਼ ਸ਼ਰਮਾ,ਬਲਾਕ ਪ੍ਰਧਾਨ ਰਾਜੇਸ਼ ਕੌਲਸਰ, ਮਹਿਲਾ ਆਗੂ ਪ੍ਰਿਤਪਾਲ ਕੌਰ ਤੁਲੀ,ਰੋਹਿਤ ਸ਼ਰਮਾ,ਗੁਰਦੀਪ ਸਿੰਘ ਤੁਲੀ ਤੇ ਹੋਰ ਪਤਵੰਤੇ ਹਾਜ਼ਰ ਸਨ।
