ਭਵਾਨੀਗੜ੍ਹ ’ਚ ਨੈਸ਼ਨਲ ਹਾਈਵੇ ’ਤੇ ਖੜਾਏ ਕਿਸਾਨਾਂ ਨੇ ਆਪਣੇ ਟਰੈਕਟਰ

ਭਵਾਨੀਗੜ੍ਹ (ਵਿਜੈ ਗਰਗ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ’ਤੇ ਡਬਲਿਯੂ ਟੀ. ਓ. ਦਾ ਪੁਤਲਾ ਸਾੜਦਿਆ ਨਾਅਰੇਬਾਜ਼ੀ ਕੀਤੀ ਤੇ ਕਿਸਾਨਾਂ ਨੇ ਭਵਾਨੀਗੜ੍ਹ ਦੇ ਮੁੱਖ ਮਾਰਗਾਂ ਤੇ ਵੱਡੀ ਗਿਣਤੀ ਵਿਚ ਟਰੈਕਟਰ ਖੜਾ ਕੇ ਰੋਸ ਜਾਹਿਰ ਕਰਦਿਆਂ ਕੇਂਦਰ ਸਰਕਾਰ ਨੂੰ ਡਬਲਿਯੂ ਟੀ. ਓ. ਨਾਲੋਂ ਨਾਤਾ ਤੋੜਨ ਦੀ ਮੰਗ ਕੀਤੀ। ਟਰੈਫਿਕ ਦੇ ਵਿੱਚ ਕੋਈ ਵਿਘਨ ਨਹੀਂ ਪਾਇਆ ਗਿਆ। ਇਸ ਮੌਕੇ ’ਤੇ ਬੀ ਕੇ ਯੂ ਏਕਤਾ ਡਕੌਂਦਾ ਬੁਰਜ ਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਗੁਰਮੀਤ ਸਿੰਘ ਕਪਿਆਲ ਜਿਲਾ ਪ੍ਰਧਾਨ ਬੀ ਕੇ ਯੂ ਰਾਜੇਵਾਲ, ਕਰਮ ਸਿੰਘ ਬਲਿਆਲ ਜ਼ਿਲ੍ਹਾ ਪ੍ਰਧਾਨ ਡਕੌਂਦਾ, ਬੀ ਕੇ ਯੂ ਏਕਤਾ ਡਕੌਂਦਾ ਧਨੇਰ ਤੋਂ ਰਣਧੀਰ ਸਿੰਘ ਭੱਟੀਵਾਲ ਤੇ ਮਹਿੰਦਰ ਸਿੰਘ ਮਾਝੀ, ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ, ਜਸਪਾਲ ਸਿੰਘ ਘਰਾਚੋਂ, ਜਗਦੇਵ ਸਿੰਘ ਘਰਾਚੋਂ, ਕਸ਼ਮੀਰ ਸਿੰਘ, ਬਲਜਿੰਦਰ ਸਿੰਘ ਸੰਘਰੇੜੀ, ਜਰਨੈਲ ਸਿੰਘ, ਅਜੈਬ ਸਿੰਘ ਸੰਘਰੇੜੀ, ਗੁਰਚਰਨ ਸਿੰਘ ਘਰਾਚੋਂ, ਚਮਕੌਰ ਸਿੰਘ ਭੱਟੀਵਾਲ, ਜਸਵਿੰਦਰ ਸਿੰਘ ਕਪਿਆਲ, ਜਸਵੰਤ ਸਿੰਘ, ਕੁਲਜੀਤ ਸਿੰਘ, ਉਕਾਰ ਸ਼ਰਮਾਂ, ਜੱਸਾ ਪ੍ਰਧਾਨ, ਅਮਰੀਕ ਸਿੰਘ, ਗੁਰਧਿਆਨ ਸਿੰਘ, ਬਹਾਦਰ ਸਿੰਘ, ਕਾਲਾ ਸਿੰਘ ਨਰਿੰਦਰ ਸਿੰਘ, ਕੁਲਤਾਰ ਸਿੰਘ, ਰੋਹੀ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਕਿਸਾਨ ਹਾਜਰ ਸਨ।
