September 27, 2025
#National

ਭਵਾਨੀਗੜ੍ਹ ਤੋਂ ਜਥੇ ਨੇ ਕੀਤੇ ਸ਼੍ਰੀ ਕਰਤਾਪੁਰ ਸਾਹਿਬ ਦੇ ਕੀਤੇ ਦਰਸ਼ਨ ਦੀਦਾਰ

ਭਵਾਨੀਗੜ੍ਹ (ਵਿਜੈ ਗਰਗ) ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ ਤੋਂ ਜਥਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਇਸ ਮੌਕੇ ਜਥੇ ਵਿਚ ਮੌਜੂਦ ਜਥੇਦਾਰ ਜੋਗਾ ਸਿੰਘ ਫੱਗੂਵਾਲਾ, ਨਰਿੰਦਰ ਸਿੰਘ ਰਾਮਪੁਰਾ ਮੈਨੇਜਰ ਸ਼੍ਰੀ ਕਟਾਣਾ ਸਾਹਿਬ, ਰਵਜਿੰਦਰ ਸਿੰਘ ਕਾਕੜਾ, ਰੁਪਿੰਦਰ ਸਿੰਘ ਰੰਧਾਵਾ ਅਤੇ ਅਮਨਦੀਪ ਸਿੰਘ ਮਾਝਾ ਸਮੇਤ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤੇ ਹਨ। ਉਹਨਾਂ ਦੱਸਿਆ ਕਿ ਪਹਿਲੇ ਦਿਨ ਉਹ ਸ਼ਾਮ ਨੂੰ ਸ਼੍ਰੀ ਹਰਮਿੰਦਰ ਸਾਹਿਬ ਪਹੁੰਚੇ ਅਤੇ ਉਥੇ ਰਾਤ ਬਤੀਤ ਕੀਤੀ ਅਤੇ ਅਗਲੇ ਦਿਨ ਸਵੇਰੇ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ। ਉਸਤੋਂ ਬਾਅਦ ਉਹਨਾਂ ਸ਼੍ਰੀ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਵੱਲ ਰਵਾਨਗੀ ਕੀਤੀ। ਉਸ ਉਪਰੰਤ ਸਾਰੀ ਕਾਗਜੀ ਕਾਰਵਾਈ ਪੂਰੀ ਕਰਦਿਆਂ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਉਹਨਾਂ ਦੱਸਿਆ ਕਿ ਪਾਕਿਸਤਾਨ ਵਿਚ ਸਵੇਰੇ 10 ਵਜੇ ਦਾਖਲ ਹੋਏ ਅਤੇ ਸ਼੍ਰੀ ਕਰਤਾਰਪੁਰ ਸਾਹਿਬ ਦਰਬਾਰ ਸਾਹਿਬ ਵਿਖੇ ਦਰਸ਼ਨ ਕੀਤੇ। ਜਥੇ ਦੇ ਆਗੂਆਂ ਨੇ ਦੱਸਿਆ ਕਿ ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਖੇਤ ਹਨ ਜਿੱਥੇ ਉਹਨਾਂ ਆਪ ਖੇਤੀ ਕੀਤੀ ਅਤੇ ਅੱਜ ਕੱਲ ਪ੍ਰਬੰਧਕ ਉਥੇ ਖੇਤੀ ਕਰਦੇ ਹਨ ਜਿੰਨ੍ਹਾਂ ਜਥੇ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਾਬਾ ਨਾਨਕ ਦੇ ਖੇਤਾਂ ਵਿਚ ਖੇਤੀ ਕਰਕੇ ਲੰਗਰ ਚਲਾਏ ਜਾਂਦੇ ਹਨ। ਇਸ ਮੌਕੇ ਪਹੁੰਚੇ ਜਥੇ ਨੇ ਦੱਸਿਆ ਕਿ ਪਾਕਿਸਤਾਨ ਵਿਚ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਪੁਖਤਾ ਪ੍ਰਬੰਧ ਹਨ ਅਤੇ ਵਧੀਆ ਢੰਗ ਨਾਲ ਦਰਸ਼ਨ ਕੀਤੇ। ਉਹਨਾਂ ਪਾਕਿ ਸਰਕਾਰ ਤੋਂ ਮੰਗ ਕੀਤੀ ਗੁਰਦੁਆਰਾ ਸਾਹਿਬ ਜਾਣ ਲਈ ਪਾਸਪੋਰਟ ਦੀ ਸ਼ਰਤ ਖਤਮ ਕੀਤੀ ਜਾਵੇ ਤਾਂ ਜੋ ਹਰ ਸ਼ਰਧਾਲੂ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ। ਇਸ ਮੌਕੇ ਇੰਦਰਜੀਤ ਸਿੰਘ ਤੂਰ, ਅਜੈਬ ਸਿੰਘ ਗਹਿਲਾਂ, ਗੁਰਜੋਤ ਸਿੰਘ ਪਾਇਲ, ਮਾਸਟਰ ਜੋਗਿੰਦਰ ਸਿੰਘ, ਚਮਕੌਰ ਸਿੰਘ ਬਲਿਆਲ, ਸੱਜਣ ਸਿੰਘ ਚੱਠਾ ਨਨਹੇੜਾ ਆਦਿ ਹਾਜਰ ਸਨ।

Leave a comment

Your email address will not be published. Required fields are marked *