August 6, 2025
#National

ਭਾਕਿਯੂ ਉਗਰਾਹਾਂ ਦਾ ਵੱਡਾ ਕਾਫਲਾ ਮਹਿਲਾ ਚੌਕ ਦੀ ਅਨਾਜ ਮੰਡੀ ਵਿਚ ਹੋਇਆ ਇਕੱਠਾ

ਭਵਾਨੀਗੜ੍ਹ (ਵਿਜੈ ਗਰਗ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਵੱਲੋਂ ਵੱਡਾ ਕਾਫਲਾ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਪਿੰਡ ਮਹਿਲਾਂ ਚੌਂਕ ਵਿਖੇ ਇਕੱਠਾ ਹੋ ਕੇ ਦਿੱਲੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਹੋਣ ਵਾਲੀ ਕਿਸਾਨ ਮਹਾ ਪੰਚਾਇਤ ਦੇ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਚੌਂਕ ਅਤੇ ਪ੍ਰੈਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਜੋ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੂਰੇ ਭਾਰਤ ਦੇ ਵਿੱਚੋਂ ਵੱਡੀ ਪੱਧਰ ਤੇ ਕਿਸਾਨ ਮਜ਼ਦੂਰ ਤੇ ਔਰਤਾਂ ਦਿੱਲੀ ਰਾਮਲੀਲਾ ਮੈਦਾਨ ਦੇ ਵਿੱਚ ਕਿਸਾਨ ਮਹਾ ਪੰਚਾਇਤ ਕਰ ਰਹੇ ਹਨ ਅਤੇ 14 ਮਾਰਚ ਨੂੰ ਉਸ ਵਿੱਚ ਸ਼ਾਮਿਲ ਹੋਣ ਲਈ ਅੱਜ ਸੰਗਰੂਰ ਜ਼ਿਲ੍ਹੇ ਦੇ ਬਲਾਕ ਭਵਾਨੀਗੜ੍ਹ ਵਿੱਚੋਂ ਸਾਰੇ ਪਿੰਡ ਇਕਾਈਆਂ ਦੇ ਕਾਫਲੇ ਪਿੰਡ ਮਹਿਲਾਂ ਚੌਂਕ ਦੀ ਅਨਾਜ ਮੰਡੀ ਵਿੱਚ ਇਕੱਠੇ ਹੋ ਕੇ ਜਾਬਤੇ ਨਾਲ ਅਤੇ ਰਾਸ਼ਨ ਪਾਣੀ ਤੇ ਲੰਗਰ ਦਾ ਪ੍ਰਬੰਧ ਤੇ ਸੌਣ ਲਈ ਕਪੜਿਆ ਦਾ ਪ੍ਰਬੰਧ ਪੂਰਾ ਨਾਲ ਲੈ ਕੇ ਰਵਾਨਾ ਹੋਏ ਅਤੇ ਆਗੂਆਂ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਨਾਲ ਰਹਿੰਦੀਆਂ ਮੰਗਾਂ ਨੇ ਚਾਹੇ ਸਾਰੀਆਂ ਫਸਲਾਂ ਤੇ ਐਮਐਸਪੀ ਦੀ ਮੰਗ ਹੋਵੇ ਚਾਹੇ ਸਮੁੱਚੇ ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਖਤਮ ਕਰਾਉਣ ਦੀ ਮੰਗ ਹੋਵੇ ਜਾਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ ਦਵਾਉਣ ਦੀ ਮੰਗ ਹੋਵੇ ਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੇ ਮੰਗ ਸਮੇਤ ਹੋਰ ਬਹੁਤ ਸਾਰੀਆਂ ਮੰਗਾਂ ਜੋ ਦਿੱਲੀ ਅੰਦੋਲਨ ਦੌਰਾਨ ਪੈਦਾ ਹੋਈਆਂ ਸੀ ਉਹ ਮੰਗਾਂ ਮਨਵਾਉਣ ਲਈ ਪੜਾ ਦਰ ਪੜਾਅ ਜੋ ਕਿਸਾਨ ਮੋਰਚੇ ਵੱਲੋਂ ਲੜਾਈ ਜਾਰੀ ਹੈ ਉਸ ਦੇ ਸੰਬੰਧ ਵਿੱਚ ਕੱਲ ਨੂੰ ਜੋ ਮਹਾ ਪੰਚਾਇਤ ਹੋਣੀ ਉਸ ਲਈ ਵੱਡੀ ਗਿਣਤੀ ਵਿੱਚ ਪੂਰੇ ਪੰਜਾਬ ਦੇ ਵਿੱਚੋਂ ਵੀ ਕਾਫਲੇ ਜਾ ਰਹੇ ਹਨ। ਇਸ ਮੌਕੇ ਬਲਾਕ ਆਗੂ ਜਸਬੀਰ ਸਿੰਘ ਗੱਗੜਪੁਰ, ਕਰਮ ਚੰਦ ਪੰਨਵਾਂ, ਗੁਰਚੇਤ ਸਿੰਘ ਭੱਟੀਵਾਲ, ਕੁਲਦੀਪ ਸਿੰਘ ਬਖੋਪੀਰ, ਅਮਨਦੀਪ ਸਿੰਘ ਮਹਿਲਾਂ ਚੌਂਕ, ਬਲਵਿੰਦਰ ਸਿੰਘ ਘਨੌੜ ਸਮੇਤ ਸਾਰੀਆਂ ਪਿੰਡ ਇਕਾਈਆਂ ਦੇ ਪ੍ਰਧਾਨ ਸਕੱਤਰ ਸਾਮਲ ਸਨ।

Leave a comment

Your email address will not be published. Required fields are marked *