ਭਾਰਤੀਯ ਸਰਵ ਸਮਾਜ ਮਹਾਂਸੰਘ ਦੀ ਪੰਜਾਬ ਇਕਾਂਈ ਨੇ ਲੋੜਵੰਦਾਂ ਨੂੰ ਲੋੜੀਦਾ ਸਮਾਨ ਵੰਡਿਆ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਭਾਰਤੀਯ ਸਰਵ ਸਮਾਜ ਮਹਾਂਸੰਘ ਦੀ ਪੰਜਾਬ ਇਕਾਂਈ ਵੱਲੋਂ ਸੂਬਾ ਪ੍ਰਧਾਨ ਦਵਿੰਦਰ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਸ਼ਾਹਕੋਟ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।, ਜਿਸ ਵਿੱਚ ਗੁਲਜ਼ਾਰ ਸਿੰਘ ਥਿੰਦ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਪਵਨ ਅਗਰਵਾਲ ਸਾਬਕਾ ਐੱਮ.ਸੀ., ਕਸ਼ਮੀਰ ਸਿੰਘ ਸਲੈਚਾ ਸਮਾਜ ਸੇਵਕ, ਡਾ. ਅਜਮੇਰ ਸਿੰਘ ਰੂਪਰਾ, ਮੰਗਤ ਰਾਮ ਜਿੰਦਲ ਅਤੇ ਡਾ. ਨਗਿੰਦਰ ਸਿੰਘ ਬਾਂਸਲ ਵਿਸ਼ੇਸ਼ ਤੌਰ ਤੇ ਸਿ਼ਰਕਤ ਕੀਤੀ। ਇਸ ਮੌਕੇ ਮਹਾਂਸੰਘ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਜੈਕਟਾਂ, ਕੋਟੀਆਂ, ਸੂਟ, ਜੁਰਾਬਾਂ, ਟੋਪੀਆਂ ਤੇ ਬੂਟ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਮਹਾਂਸੰਘ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਇਹ ਸੰਸਥਾ ਪੂਰੇ ਦੇਸ਼ ਵਿੱਚ ਅਜਿਹੇ ਸਮਾਜ ਸੇਵਾ ਦੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਹਾਂਸੰਘ ਪੰਜਾਬ ਦੇ ਹੋਰਨਾਂ ਸ਼ਹਿਰਾਂ ਵਿੱਚ ਵੀ ਸਮੇਂ ਸਮੇਂ ‘ਤੇ ਸਮਾਗਮ ਕਰਵਾ ਕੇ ਅਜਿਹੇ ਸਮਾਜ ਸੇਵਾ ਦੇ ਕੰਮ ਕਰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਅੱਜ ਦੇ ਸਮਾਗਮ ਦੌਰਾਨ ਕਰੀਬ 300 ਜੈਕਟਾਂ, ਸੂਟ ਅਤੇ ਬੂਟਾਂ ਦੇ ਸੈੱਟ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਉਕਤ ਸਖਸ਼ੀਅਤਾਂ ਵਲੋਂ ਵੀ ਅਹਿਮ ਯੋਗਦਾਨ ਪਾਇਆ ਗਿਆ ਹੈ।
