ਭਾਰਤ ਰੂਸ ਨਾਲ ਇਕਜੁੱਟਤਾ ਨਾਲ ਖੜ੍ਹਾ ਹੈ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 23 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਮਾਸਕੋ ਹਮਲੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਮਾਸਕੋ ਵਿਚ ਹੋਏ ਘਿਨਾਉਣੇ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ ਅਤੇ ਭਾਰਤ ਇਸ ਦੁੱਖ ਦੀ ਘੜੀ ਵਿਚ ਰੂਸੀ ਸੰਘ ਦੀ ਸਰਕਾਰ ਅਤੇ ਲੋਕਾਂ ਦੇ ਨਾਲ ਇੱਕਜੁਟਤਾ ਵਿਚ ਖੜ੍ਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀਆਂ ਭਾਵਨਾਵਾਂ ਪੀੜਤ ਪਰਿਵਾਰਾਂ ਦੇ ਨਾਲ ਹਨ।
