ਮਹਾਰਾਸ਼ਟਰ ਪ੍ਰਦੇਸ਼ ਕਾਂਗਰਸ ਕਮੇਟੀ ਨੇ ਭਾਜਪਾ ਅਤੇ ਨਿਤਿਨ ਗਡਕਰੀ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ

ਨਵੀਂ ਦਿੱਲੀ, 3 ਅਪ੍ਰੈਲ ਮਹਾਰਾਸ਼ਟਰ ਪ੍ਰਦੇਸ਼ ਕਾਂਗਰਸ ਕਮੇਟੀ ਨੇ ਭਾਜਪਾ ਅਤੇ ਉਸ ਦੇ ਨਾਗਪੁਰ ਤੋਂ ਉਮੀਦਵਾਰ ਨਿਤਿਨ ਗਡਕਰੀ ਵਿਰੁੱਧ ਚੋਣ ਜ਼ਾਬਤੇ ਦੀ ਕਥਿਤ ਤੌਰ ’ਤੇ ਉਲੰਘਣਾ ਕਰਨ ਲਈ ਮੁੱਖ ਚੋਣ ਅਧਿਕਾਰੀ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਇਸ ਸੰਬੰਧੀ ਇਕ ਪੱਤਰ ਲਿਖਿਆ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਚੋਣਾਂ ਨਾਲ ਸੰਬੰਧਿਤ ਗਤੀਵਿਧੀਆਂ ਵਿਚ ਬੱਚਿਆਂ ਨੂੰ ਸ਼ਾਮਿਲ ਕਰਨ ਦੀ ਮਨਾਹੀ ਬਾਰੇ ਚੋਣ ਕਮਿਸ਼ਨ ਦੇ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ, ਭਾਜਪਾ ਅਤੇ ਨਿਤਿਨ ਗਡਕਰੀ ਆਪਣੇ ਨਿੱਜੀ ਪ੍ਰਚਾਰ ਦੇ ਉਦੇਸ਼ ਲਈ ਸਕੂਲੀ ਬੱਚਿਆਂ ਦੀ ਵਰਤੋਂ ਕਰ ਰਹੇ ਹਨ।
