August 6, 2025
#Punjab

ਮਾਨ ਨੇ ਅਧੂਰੇ ਇੰਤਕਾਲ ਚੜ੍ਹਾਉਣ ਲਈ ਲਗਾਏ ਗਏ ਦੂਜੇ ਕੈਂਪ ਦਾ ਲਿਆ ਜਾਇਜ਼ਾ

ਫਗਵਾੜਾ 15 ਜਨਵਰੀ (ਸ਼ਿਵ ਕੋੜਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਲ ਵਿਭਾਗ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੇ ਇੰਤਕਾਲ ਚੜ੍ਹਾਉਣ ਦੇ ਕੰਮ ਨੂੰ ਜਲਦੀ ਨਬੇੜਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਤਹਿਸੀਲ ਕੰਪਲੈਕਸ ਫਗਵਾੜਾ ਵਿਖੇ ਦੂਜਾ ਇੰਤਕਾਲ ਨਿਪਟਾਰਾ ਕੈਂਪ ਲਗਾਇਆ ਗਿਆ। ਵਿਭਾਗੀ ਅਧਿਕਾਰੀਆਂ ਦੀ ਦੇਖ-ਰੇਖ ਹੇਠ ਚੱਲ ਰਹੇ ਕੰਮ ਦਾ ਨਰੀਖਣ ਕਰਨ ਲਈ ਆਮ ਆਦਮੀ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਨੇ ਕੈਂਪ ਦੌਰਾਨ ਚਲ ਰਹੇ ਕੰਮ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਵਿਰਾਸਤੀ ਇਤਕਾਲ ਚੜ੍ਹਾਉਣ ਲਈ ਵੀ ਕਾਫੀ ਜੱਦੋ-ਜਹਿਦ ਕਰਨੀ ਪੈਂਦੀ ਸੀ, ਪਰ ਭਗਵੰਤ ਮਾਨ ਸਰਕਾਰ ਦੀ ਅਗਵਾਈ ’ਚ ਪਹਿਲੀ ਵਾਰ ਕੈਂਪ ਲਗਾ ਕੇ ਇਤਕਾਲ ਦਾ ਕੰਮ ਮੁਕੰਮਲ ਕੀਤਾ ਜਾ ਰਿਹਾ ਹੈ, ਜੋ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਭਰ ਵਿੱਚ ਬਕਾਇਆ ਪਏ ਇੰਤਕਾਲ ਦੇ ਅਧੂਰੇ ਕੰਮ ਨੂੰ ਨਿਪਟਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਮਾਲ ਵਿਭਾਗ ਦੇ ਦਫ਼ਤਰਾਂ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਮੁੜ ਦੁਹਰਾਇਆ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਲੋਕਾਂ ਨੂੰ ਹਰ ਸੰਭਵ ਸਹੂਲਤਾਂ ਦੇਣ ਲਈ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ ਕਿ ਲੋਕਾਂ ਵੱਲੋਂ ਭਾਰੀ ਬਹੁਮਤ ਨਾਲ ਚੁਣੀ ਗਈ ਸਰਕਾਰ ਉਨ੍ਹਾਂ ਦੀਆਂ ਉਮੀਦਾਂ ’ਤੇ ਖਰੀ ਉਤਰ ਸਕੇ। ਜਿਸ ਵਿੱਚ ਪਿਛਲੇ ਦੋ ਸਾਲਾਂ ਤੋਂ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਕਾਮਯਾਬ ਰਹੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਸ ਸਰਕਾਰ ਦੀ ਕਾਰਜਸ਼ੈਲੀ ਅਤੇ ਲੋਕ ਪੱਖੀ ਨੀਤੀਆਂ ਨੂੰ ਦੇਖਦਿਆਂ ਪੰਜਾਬ ਦੇ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣਗੇ ਅਤੇ ‘ਆਪ’ ਦੇ ਉਮੀਦਵਾਰ ਸਾਰੀਆਂ ਲੋਕ ਸਭਾ ਸੀਟਾਂ ’ਤੇ ਵੱਡੇ ਫਰਕ ਨਾਲ ਜਿੱਤ ਦਰਜ ਕਰਨਗੇ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਪ੍ਰਿਤਪਾਲ ਕੌਰ ਤੁਲੀ, ਚਮਨ ਲਾਲ, ਸਰਬਜੀਤ ਸਿੰਘ, ਗੁਰਦੀਪ ਸਿੰਘ ਤੁਲੀ, ਅਮਨਦੀਪ ਕੌਰ, ਨਰਿੰਦਰ ਸਿੰਘ, ਇੰਦਰਜੀਤ ਸਿੰਘ, ਅਰੁਣ ਵਸ਼ਿਸ਼ਟ, ਜਿੰਦਰ ਭਾਣੋਕੀ, ਅਸ਼ੋਕ ਕੁਮਾਰ ਭਾਣੋਕੀ ਆਦਿ ਹਾਜ਼ਰ ਸਨ।

Leave a comment

Your email address will not be published. Required fields are marked *