September 27, 2025
#Punjab

ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਪਰਵਿੰਦਰ ਸਿੰਘ ਪੱਪਾ ਸਾਥੀਆਂ ਸਮੇਤ ਆਪ ਵਿੱਚ ਸ਼ਾਮਿਲ

ਸੁਲਤਾਨਪੁਰ ਲੋਧੀ (ਮਲਕੀਤ ਕੌਰ) ਹਲਕਾ ਸੁਲਤਾਨਪੁਰ ਲੋਧੀ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਮਜਬੂਤੀ ਮਿਲੀ ਜਦੋਂ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਪਰਵਿੰਦਰ ਸਿੰਘ ਪੱਪਾ ਨੇ ਸਰਪੰਚ ਜਸਪਾਲ ਸਿੰਘ ਫੱਤੋਵਾਲ ਤੇ ਰਣਜੀਤ ਸਿੰਘ ਗੋਲਡੀ ਦੀ ਪ੍ਰੇਰਣਾ ਸਦਕਾ ਆਪਣੇ ਸਾਥੀਆਂ ਸਮੇਤ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਪੱਪਾ ਦੇ ਨਾਲ ਆਪ ਚ ਸ਼ਾਮਿਲ ਹੋਏ ਦਰਜਨਾਂ ਪਰਿਵਾਰਾਂ ਦੇ ਮੁਖੀਆਂ ਸਰਪੰਚ ਸੁਖਜਿੰਦਰ ਸਿੰਘ ਜਾਰਜਪੁਰ, ਸੂਰਤ ਸਿੰਘ, ਸ਼ਿੰਗਾਰਾ ਸਿੰਘ, ਮਾਸਟਰ ਸੁਖਦੇਵ ਸਿੰਘ, ਸੁੱਚਾ ਸਿੰਘ ਸਾਬਕਾ ਮੈਂਬਰ, ਸਵਰਨ ਸਿੰਘ, ਲਾਲ ਸਿੰਘ, ਠੇਕੇਦਾਰ ਕਰਨੈਲ ਸਿੰਘ, ਥਾਣੇਦਾਰ ਸੁਖਦੇਵ ਸਿੰਘ, ਬਲਬੀਰ ਸਿੰਘ ਮਿਸਤਰੀ, ਅਜੀਤ ਸਿੰਘ ਰਾਜਾ, ਸੁਖਜੀਤ ਸਿੰਘ, ਮੁਖਤਿਆਰ ਸਿੰਘ, ਜਸਵਿੰਦਰ ਸਿੰਘ ਜੱਗਾ ਹਲਵਾਈ, ਗੁਰਨੂਰ ਸਿੰਘ, ਕਸ਼ਮੀਰ ਸਿੰਘ ਆਦਿ ਨੂੰ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਸਨਮਾਨਿਤ ਕੀਤਾ। ਇਸ ਮੌਕੇ ਵੱਡੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰੋਜਾਨਾ ਹੀ ਵੱਡੀ ਗਿਣਤੀ ਵਿੱਚ ਵੱਖ ਵੱਖ ਪਾਰਟੀਆਂ ਤੋਂ ਲੋਕ ਆਪ ਦਾ ਪੱਲਾ ਫੜ ਰਹੇ ਹਨ। ਉਹਨਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਆਂਦਾ ਜਾਵੇਗਾ ਅਤੇ ਇਲਾਕੇ ਵਿੱਚ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ। ਉਹਨਾਂ ਸਮੂਹ ਹਾਜ਼ਰ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ 1 ਜੂਨ ਨੂੰ ਹੋ ਰਹੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਆਪ ਦੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਉਪਰੰਤ ਸਾਬਕਾ ਚੇਅਰਮੈਨ ਪਰਵਿੰਦਰ ਸਿੰਘ ਪੱਪਾ ਨੇ ਸੱਜਣ ਸਿੰਘ ਚੀਮਾ ਤੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਸੀਂ ਪਿਛਲੇ 20 ਸਾਲ ਤੋਂ ਬੜੀ ਇਮਾਨਦਾਰੀ ਤੇ ਮਿਹਨਤ ਦੇ ਨਾਲ ਕਾਂਗਰਸ ਪਾਰਟੀ ਵਿੱਚ ਸੇਵਾ ਕਰਦੇ ਰਹੇ ਅਤੇ ਇਸੇ ਤਰ੍ਹਾਂ ਹੀ ਹੁਣ ਆਮ ਆਦਮੀ ਪਾਰਟੀ ਵਿੱਚ ਡੱਟ ਕੇ ਕੰਮ ਕਰਾਂਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀਏ ਲਵਪ੍ਰੀਤ ਸਿੰਘ, ਗੁਰਚਰਨ ਸਿੰਘ ਬਿੱਟੂ ਪ੍ਰਧਾਨ, ਕਪਤਾਨ ਸਿੰਘ ਜਾਰਜਪੁਰ, ਮਨਜੀਤ ਸਿੰਘ ਜੈਨਪੁਰ, ਰਣਜੀਤ ਸਿੰਘ ਗੋਲਡੀ , ਸਰਪੰਚ ਜਸਪਾਲ ਸਿੰਘ ਫੱਤੋਵਾਲ, ਸਰਪੰਚ ਗੁਰਵਿੰਦਰ ਕੌਰ ਮੁਕਟ ਰਾਮ ਵਾਲਾ, ਰਵਿੰਦਰ ਰਵੀ, ਸਰਬਜੀਤ ਸਿੰਘ ਮੁੱਤੀ, ਭੁਪਿੰਦਰ ਸਿੰਘ ਖਾਲਸਾ, ਬਖਸ਼ੀ ਸਿੰਘ ਸੇਵਾ ਮੁਕਤ ਹੈਡਮਾਸਟਰ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਤਰਸੇਮ ਸਿੰਘ, ਜੱਸਾ ਸਿੰਘ ਸਾਂਗਰਾ, ਰਸ਼ਪਾਲ ਸਿੰਘ ਪਾਲਾ ਆਦਿ ਵੀ ਹਾਜ਼ਰ ਸਨ।

Leave a comment

Your email address will not be published. Required fields are marked *