ਮਾਸਕੋ ਅੱਤਵਾਦੀ ਹਮਲਾ: ਭਾਰਤ ਵਿਚ ਰੂਸੀ ਦੂਤਾਵਾਸ ਨੇ ਸੋਗ ਵਜੋਂ ਰਾਸ਼ਟਰੀ ਝੰਡਾ ਅੱਧਾ ਝੁਕਾਇਆ

ਨਵੀਂ ਦਿੱਲੀ, 23 ਮਾਰਚ- ਭਾਰਤ ਵਿਚ ਰੂਸੀ ਦੂਤਾਵਾਸ ਨੇ ਟਵੀਟ ਕਰ ਕਿਹਾ ਕਿ ਮਾਸਕੋ ਵਿਚ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਸੋਗ ਅਤੇ ਦੁੱਖ ਦੇ ਚਿੰਨ੍ਹ ਵਜੋਂ ਰੂਸੀ ਦੂਤਾਵਾਸ ਨੇ ਰਾਸ਼ਟਰੀ ਝੰਡਾ ਅੱਧਾ ਝੁਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਦਿਲੀ ਸੰਵੇਦਨਾ ਪ੍ਰਗਟ ਕਰਦੇ ਹਾਂ ਅਤੇ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਮਾਸਕੋ ਦੇ ਨੇੜੇ ਕ੍ਰੋਕਸ ਸਿਟੀ ਹਾਲ ਵਿਚ ਇਕ ਸੰਗੀਤ ਸਮਾਰੋਹ ਵਿਚ ਪੰਜ ਬੰਦੂਕਧਾਰੀਆਂ ਨੇ ਆਟੋਮੈਟਿਕ ਹਥਿਆਰਾਂ ਨਾਲ ਗੋਲੀਬਾਰੀ ਕੀਤੀ। ਇਸਲਾਮਿਕ ਸਟੇਟ ਦੇ ਅੱਤਵਾਦੀਆਂ ਦੁਆਰਾ ਕੀਤੇ ਗਏ ਹਮਲੇ ਵਿਚ ਘੱਟੋ-ਘੱਟ 60 ਲੋਕਾਂ ਦੀ ਮੌਤ ਹੋ ਗਈ ਅਤੇ 145 ਹੋਰ ਜ਼ਖਮੀ ਹੋ ਗਏ।
