September 27, 2025
#Uncategorized

ਮੁੱਖ ਮੰਤਰੀ ਤੀਰਥ ਯਾਤਰਾ” ਸਕੀਮ ਤਹਿਤ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਬੱਸ ਰਵਾਨਾ ਕੀਤੀ

ਮੋਗਾ (ਹਰਮਨ) ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਅੱਜ ਯਾਤਰੀਆਂ ਦੀ ਇੱਕ ਬੱਸ ਨੂੰ ਮੋਗਾ ਹਲਕੇ ਤੋਂ ਨੌਜਵਾਨ ਤੇ ਗਤੀਸ਼ੀਲ ਵਿਧਾਇਕਾ ਡਾ .ਅਮਨਦੀਪ ਕੌਰ ਅਰੋੜਾ ਨੇ ਰਵਾਨਾ ਕੀਤਾ । ਉਹਨਾਂ ਦੱਸਿਆ ਇਸ ਬੱਸ ਰਾਹੀਂ ਯਾਤਰੀ ਸ੍ਰੀ ਆਨੰਦਪੁਰ ਸਾਹਿਬ, ਨੈਣਾਦੇਵੀ, ਚਿੰਤਪੁਰਨੀ ਅਤੇ ਮਾਤਾ ਜਵਾਲਾ ਜੀ ਆਦਿ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਨਗੇ। ਇਸ ਮੌਕੇ ਤੇ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਕੌਸਲਰ ਕੁਲਵਿੰਦਰ ਸਿੰਘ ਚੱਕੀਆਂ , ਆਪ ਆਗੂ ਦੀਪ ਦਾਰਾਪੁਰ ਤੋਂ ਇਲਾਵਾ ਤੀਰਥ ਯਾਤਰੀ ਹਾਜ਼ਰ ਸਨ। ਇਸ ਮੌਕੇ ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮੋਗਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਨ੍ਹਾਂ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ।ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ – ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉੁਨ੍ਹਾਂ ਦੱਸਿਆ ਕਿ ਸਕੀਮ ਤਹਿਤ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ। ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ। ਇਸ ਮੌਕੇ ਸ਼ਰਧਾਲੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ ’ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਸਨ ਜਾ ਸਕੇ।

Leave a comment

Your email address will not be published. Required fields are marked *