ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੂੰ ਵੋਟਾਂ ਦੇ ਮਹੱਤਵ ਸਬੰਧੀ ਦੱਸਿਆ

ਜਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਜਲੰਧਰ ਦੀ ਅਗਵਾਈ ਵਿੱਚ ਸਵੀਪ ਟੀਮ ਜਲੰਧਰ ਵਲੋਂ ਵੱਖ ਵੱਖ ਵਿਧਾਨ ਸਭਾਵਾਂ ਵਿਚ ਵੋਟਰਾਂ ਨੂੰ ਜਾਗਰੁਕ ਕਰਨ ਲਈ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ । ਇਸੇ ਲੜੀ ਵਿਚ ਅੱਜ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ ਤੇ ਚੇਤਨਤਾ ਪ੍ਰੋਗਰਾਮ ਕਰਵਾਇਆ ਗਿਆ । ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਧਰਮਜੀਤ ਸਿੰਘ ਪਰਮਾਰ, ਸਵੀਪ ਜਿਲਾ ਇੰਚਾਰਜ ਡਾਕਟਰ ਸੁਰਜੀਤ ਲਾਲ, ਨੋਡਲ ਅਫ਼ਸਰ ਰਵਿੰਦਰਪਾਲ ਸਿੰਘ ਬੈਂਸ, ਨੋਡਲ ਅਫ਼ਸਰ ਲੈਕਚਰਾਰ ਗੁਰਿੰਦਰ ਸਿੰਘ , ਡਾਕਟਰ ਅਸ਼ੋਕ ਸਹੋਤਾ, ਲੈਕਚਰਾਰ ਬ੍ਰਿਜ ਲਾਲ ,ਅਸਿਸਟੈਂਟ ਨੋਡਲ ਅਫ਼ਸਰ ਕਮਲਜੀਤ ਕਡਿਆਣਾ ਵਲੋਂ ਸਵੀਪ ਗਤੀਵਿਧੀਆਂ ਦਾ ਸੰਚਾਲਨ ਕੀਤਾ ਗਿਆ ਤੇ ਸਾਰੇ ਵਿਦਿਆਰਥੀਆਂ ਨੂੰ ਵੋਟਾਂ ਬਣਾਉਣ ਤੇ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਗਿਆ । ਸੁਪਰਵਾਈਜਰ ਅਧਿਕਾਰੀਆਂ ਦੀ ਅਗਵਾਈ ਵਿੱਚ ਮੌਕੇ ਤੇ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਕੀਤੀ ਗਈ ।
