August 6, 2025
#National #Punjab

ਲਾਇਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ 72ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸੰਪਨ

ਫਗਵਾੜਾ, 28 ਜਨਵਰੀ (ਸ਼ਿਵ ਕੋੜਾ) ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਮਾਨਵਤਾਵਾਦੀ) ਲਾਇਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ 72ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸ਼ਿਵ ਸ਼ਕਤੀ ਮਾਤਾ ਮੰਦਰ ਜੋਸ਼ੀਆਂ ਮੁਹੱਲਾ ਫਗਵਾੜਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਬਾਬਾ ਬਾਲਕ ਨਾਥ ਸੇਵਾ ਸੁਸਾਇਟੀ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਸਮਾਜ ਸੇਵਕ ਐਸ.ਪੀ. ਬਸਰਾ ਨੇ ਸ਼ਿਰਕਤ ਕੀਤੀ ਜਦਕਿ ਸਮਾਜ ਸੇਵੀ ਜਤਿੰਦਰ ਬੋਬੀ, ਅਧਿਆਪਕ ਆਗੂ ਵਰਿੰਦਰ ਸਿੰਘ ਕੰਬੋਜ, ਮਹਿਲਾ ‘ਆਪ’ ਆਗੂ ਪ੍ਰਿਤਪਾਲ ਕੌਰ ਤੁਲੀ ਅਤੇ ਗੁਰਦੀਪ ਸਿੰਘ ਤੁਲੀ ਆਦਿ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰ ਹੋਏ। ਸਮਾਗਮ ਦੌਰਾਨ 20 ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਦੇ ਹੋਏ ਐੱਸ.ਪੀ. ਬਸਰਾ ਨੇ ਗੁਰਦੀਪ ਸਿੰਘ ਕੰਗ ਅਤੇ ਉਨ੍ਹਾਂ ਦੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਹਰੇਕ ਸਮਰੱਥ ਵਿਅਕਤੀ ਦਾ ਨੈਤਿਕ ਫਰਜ਼ ਹੈ। ਗੁਰਦੀਪ ਸਿੰਘ ਕੰਗ ਨਿੱਜੀ ਤੌਰ ’ਤੇ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਜੁੜ ਕੇ ਸਮਾਜ ਸੇਵਾ ਵਿਚ ਲਗਾਤਾਰ ਸਰਗਰਮ ਹਨ। ਉਨ੍ਹਾਂ ਆਪਣੇ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਵੀ ਕਹੀ। ਸਮਾਗਮ ਵਿੱਚ ਹਾਜ਼ਰ ਅਧਿਆਪਕ ਆਗੂ ਵਰਿੰਦਰ ਸਿੰਘ ਕੰਬੋਜ, ਸਮਾਜ ਸੇਵਕ ਰਮਨ ਨਹਿਰਾ ਅਤੇ ਪੰਜਾਬ ਪ੍ਰਦੇਸ਼ ਧਾਰਮਿਕ ਕਮੇਟੀ ਦੇ ਪ੍ਰਧਾਨ ਮਨੀਸ਼ ਕਨੌਜੀਆ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਮਿਹਨਤ ਦੀ ਕਮਾਈ ਵਿੱਚੋਂ ਕੁਝ ਪੈਸਿਆਂ ਨਾਲ ਲੋੜਵੰਦਾਂ ਦੀ ਮੱਦਦ ਜਰੂਰ ਕਰਨੀ ਚਾਹੀਦੀ ਹੈ। ਇਹ ਕੰਮ ਨਿੱਜੀ ਤੌਰ ’ਤੇ ਵੀ ਕੀਤਾ ਜਾ ਸਕਦਾ ਹੈ ਜਾਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੇ ਜਾਂਦੇ ਪਰਉਪਕਾਰੀ ਕੰਮਾਂ ਵਿੱਚ ਯੋਗਦਾਨ ਪਾ ਕੇ ਸਹਿਯੋਗ ਕੀਤਾ ਜਾ ਸਕਦਾ ਹੈ। ਸੁਸਾਇਟੀ ਦੇ ਪ੍ਰਧਾਨ ਗੁਰਦੀਪ ਸਿੰਘ ਕੰਗ ਨੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ। ਮੁੱਖ ਮਹਿਮਾਨ ਐੱਸ.ਪੀ. ਬਸਰਾ ਸਮੇਤ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਸਟੇਜ ਦਾ ਸੰਚਾਲਨ ਲਾਇਨ ਸੁਸ਼ੀਲ ਸ਼ਰਮਾ ਨੇ ਬਾਖੂਬੀ ਕੀਤਾ। ਇਸ ਮੌਕੇ ਬਾਬਾ ਬਾਲਕ ਨਾਥ ਸੇਵਾ ਸੁਸਾਇਟੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ, ਮਨੀਸ਼ ਕਨੌਜੀਆ, ਸ਼ਿਵ ਸ਼ਕਤੀ ਮਾਤਾ ਮੰਦਰ ਕਮੇਟੀ ਦੇ ਪ੍ਰਧਾਨ ਚੰਚਲ ਸੇਠ, ਖਜ਼ਾਨਚੀ ਕਿੱਟੀ ਬਸਰਾ, ਲਾਇਨਜ਼ ਕਲੱਬ ਫਗਵਾੜਾ ਸਿਟੀ ਦੇ ਸਕੱਤਰ ਲਾਇਨ ਸੰਜੀਵ ਲਾਂਬਾ, ਪੀ.ਆਰ.ਓ. ਸੁਮਿਤ ਭੰਡਾਰੀ, ਵਿਪਨ ਖੁਰਾਣਾ, ਵਿਜੇ ਅਰੋੜਾ, ਲਾਇਨ ਸੁਰਿੰਦਰ ਸਿੰਘ ਭਮਰਾ, ਲਾਇਨ ਦਿਨੇਸ਼ ਖਰਬੰਦਾ, ਲਾਇਨ ਵਿਪਨ ਕੁਮਾਰ, ਲਾਇਨ ਵਿਪਨ ਸਿੰਘ ਠਾਕੁਰ, ਪਵਨ ਚਾਵਲਾ, ਸੰਜੀਵ ਸੂਰੀ, ਅਜੇ ਕੁਮਾਰ, ਸ਼ਸ਼ੀ ਕਾਲੀਆ ਆਦਿ ਹਾਜ਼ਰ ਸਨ।

Leave a comment

Your email address will not be published. Required fields are marked *