ਭਵਾਨੀਗੜ੍ਹ(ਵਿਜੈ ਗਰਗ)ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਿਸ਼ੇਸ ਤੌਰ ਤੇ ਪਾਰਟੀ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਕਾਕੜਾ ਦੇ ਘਰ ਪਹੁੰਚੇ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਆਰਥਿਕਤਾ ਸੁਧਾਰਨ ਦੇ ਝੂਠੇ ਦਾਅਵਿਆਂ ਪੋਲ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ। ਉਨਾਂ ਕਿਹਾ ਅਕਾਲੀ ਦਲ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਦੌਰਾਨ ਆਮ ਅਦਮੀ ਪਾਰਟੀ ਨੂੰ ਬੇਨਕਾਬ ਕੀਤਾ ਜਾਵੇਗਾ ਤੇ ਦੱਸਿਆ ਜਾਵੇਗਾ ਕਿ ਕਿਵੇਂ ਸਮੇਂ ਦੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਸੂਬੇ ਦਾ ਵਿਕਾਸ ਕਰਵਾਇਆ। ਬਾਦਲ ਨੇ ਕਿਹਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਅਕਾਲੀ ਦਲ ਪੂਰੀ ਤਰ੍ਹਾਂ ਤਿਆਰ ਹੈ ਅਤੇ 13 ਦੀਆਂ 13 ਸੀਟਾਂ ਤੇ ਅਕਾਲੀ ਦਲ ਦੀ ਜਿੱਤ ਹੋਵਗੀ। ਇਸ ਮੌਕੇ ਉਨ੍ਹਾਂ ਨੇ ਆਪਣੇ ਵਰਕਰਾਂ ਦਾ ਹਾਲਚਾਲ ਪੁੱਛਿਆ ਤੇ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਕਿਹਾ। ਇਸ ਮੌਕੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਇਕਬਾਲ ਸਿੰਘ ਝੂੰਦਾ ਲੋਕ ਸਭਾ ਹਲਕਾ ਇੰਚਾਰਜ, ਜਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਹਰਵਿੰਦਰ ਕਾਕੜਾ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਰੁਪਿੰਦਰ ਸਿੰਘ ਰੰਧਾਵਾ, ਗੋਲਡੀ ਤੂਰ, ਹਰਜਿੰਦਰ ਸਿੰਘ ਜਲਾਣ ਮੀਤ ਪ੍ਰਧਾਨ, ਬਲਰਾਜ ਸਿੰਘ ਸੈਕਟਰੀ, ਗੁਰਮੀਤ ਸਿੰਘ ਜੈਲਦਾਰ, ਲੱਕੀ ਭਵਾਨੀਗੜ੍ਹ, ਬਾਰਾ ਸਿੰਘ ਭੱਟੀਵਾਲ ਕਲਾ, ਹਰਜੀਤ ਸਿੰਘ ਬੀਟਾ, ਸਾਬਕਾ ਪ੍ਰਧਾਨ ਭਰਭੂਰ ਸਿੰਘ, ਇੰਦਰਜੀਤ ਸਿੰਘ ਤੂਰ ਤੋਂ ਇਲਾਵਾਂ ਵੱਡੀ ਗਿਣਤੀ 'ਚ ਵਰਕਰ ਹਾਜਰ ਸਨ।