ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਫਲੈਗ ਮਾਰਚ ਕੱਢਿਆ

ਗੜ੍ਹਸ਼ੰਕਰ (ਨੀਤੂ ਸ਼ਰਮਾ) ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਗੜ੍ਹਸ਼ੰਕਰ ਪੁਲਿਸ ਨੇ ਡੀ.ਐਸ.ਪੀ ਪਰਮਿੰਦਰ ਸਿੰਘ ਅਤੇ ਐਸ.ਐਚ.ਓ ਗੁਰਜਿੰਦਰਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਸੁਰੱਖਿਆ ਬਲਾਂ ਦੇ ਨਾਲ ਸ਼ਹਿਰ ‘ਚ ਫਲੈਗ ਮਾਰਚ ਕੱਢਿਆ | ਇਹ ਫਲੈਗ ਮਾਰਚ ਥਾਣਾ ਗੜ੍ਹਸ਼ੰਕਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ ਗੜ੍ਹਸ਼ੰਕਰ ਪਰਮਿੰਦਰ ਸਿੰਘ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ ਨੂੰ ਮੁੱਖ ਪਹਿਲ ਦੇ ਆਧਾਰ ‘ਤੇ , ਇਲਾਕੇ ਦੀ ਅਮਨ-ਕਾਨੂੰਨ ਅਤੇ ਅਮਨ-ਸ਼ਾਂਤੀ ਬਰਕਰਾਰ ਰੱਖਣ ਦੇ ਮਕਸਦ ਨਾਲ ਇਹ ਫਲੈਗ ਮਾਰਚ ਕੱਢਿਆ ਗਿਆ। ਉਨ੍ਹਾਂ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਵੋਟ ਪਾਉਣ ਅਤੇ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਪੁਲੀਸ ਦਾ ਸਹਿਯੋਗ ਕਰਨ।
