August 6, 2025
#Punjab

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 1 ਜੂਨ ਨੂੰ ਕੀਤਾ ਛੁੱਟੀ ਦਾ ਐਲਾਨ

ਚੰਡੀਗੜ੍ਹ- ਪੰਜਾਬ ਸੂਬੇ ਵਿਖੇ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿਦਿਅਕ ਅਦਾਰਿਆਂ ‘ਚ 1 ਜੂਨ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। 1 ਜੂਨ ਦੀ ਛੁੱਟੀ ਗਜ਼ਟਿਡ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਐਲਾਨੀ ਗਈ ਹੈ।ਸਰਕਾਰੀ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਵੋਟ ਪਾਉਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ (1) ਤਹਿਤ 1 ਜੂਨ ਨੂੰ ਪੇਡ (ਅਦਾਇਗੀਯੋਗ) ਛੁੱਟੀ ਰਹੇਗੀ। ਇਹ ਛੁੱਟੀ ਕਿਸੇ ਵੀ ਬਿਜ਼ਨੈੱਸ, ਵਪਾਰ, ਉਦਯੋਗ ਜਾਂ ਕਿਸੇ ਵੀ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਲਈ ਐਲਾਨੀ ਗਈ ਹੈ।

Leave a comment

Your email address will not be published. Required fields are marked *