ਵਾਟਰ ਸਪਲਾਈ ਸੀਵਰੇਜ ਬੋਰਡ ਦੇ ਆਉਟਸੋਰਸਿੰਗ ਮੁਲਾਜਮ ਮੰਗਾਂ ਲਈ ਚੜ੍ਹੇ ਪਾਣੀ ਵਾਲੀ ਟੈਂਕੀ ਤੇ, ਦਿੱਤਾ ਧਰਨਾ

ਬੁਢਲਾਡਾ (ਅਮਿਤ ਜਿੰਦਲ) ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਆੳਟਸੋਰਸਿੰਗ ਵਰਕਰਾਂ ਨੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਨੂੰ ਹੋਰ ਤੇਜ ਕਰਦਿਆਂ ਸਥਾਨਕ ਸ਼ਹਿਰ ਦੇ ਓਵਰ ਬ੍ਰਿਜ ਦੇ ਨਜਦੀਕ ਬਣੀ ਪਾਣੀ ਦੀ ਟੈਂਕੀ ਤੇ ਚੜ੍ਹ ਕੇ ਰੋਸ ਪ੍ਰਗਟ ਕਰਦਿਆਂ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ। ਟੈਂਕੀ ਤੇ ਚੜ੍ਹਨ ਵਾਲੇ ਯੂਨੀਅਨ ਦੇ ਆਗੂ ਵਿਜੈ ਕੁਮਾਰ, ਸ਼ੰਕਰ, ਸੋਨੂੰ ਅਤੇ ਅਮਰੀਕ ਸਿੰਘ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜਿਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾਂਦੀਆਂ ਉਸ ਸਮੇਂ ਤੱਕ ਉਹ ਨੀਚੇ ਨਹੀਂ ਉਤਰਨਗੇ। ਇਸ ਦੌਰਾਨ ਸਥਾਨਕ ਨਾਇਬ ਤਹਿਸੀਲਦਾਰ ਮੰਗੂ ਬਾਂਸਲ ਮੌਕੇ ਤੇ ਪਹੁੰਚ ਕੇ ਯੂਨੀਅਨ ਦੇ ਆਗੂਆਂ ਨਾਲ ਗੱਲਬਾਤਸੰਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਕਰਵਾਈ। ਜਿਸ ਤਹਿਤ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜਨੀਅਰ ਵੱਲੋਂ ਇੱਕ ਪੱਤਰ ਲਿਖ ਕੇ ਉਪਰੋਕਤ ਮੁਲਾਜਮਾਂ ਦੀਆਂ ਮੰਗਾਂ ਸੰਬੰਧੀ ਜਾਣੂ ਕਰਵਾਉਣ ਤੋਂ ਬਾਅਦ ਟੈਂਕੀ ਤੇ ਚੜ੍ਹੇ ਮੁਲਾਜਮਾਂ ਨੂੰ ਸ਼ਾਂਤ ਕਰਦਿਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ। ਸਥਾਨਕ ਪ੍ਰਸ਼ਾਸ਼ਨ ਵੱਲੋਂ ਐਸ.ਡੀ.ਐਮ. ਗਗਨਦੀਪ ਸਿੰਘ, ਡੀ.ਐਸ.ਪੀ. ਗੁਰਪ੍ਰੀਤ ਸਿੰਘ ਗਿੱਲ ਦੇ ਯਤਨਾ ਸਦਕਾ ਆਉਟਸੋਰਸ ਮੁਲਾਜਮਾਂ ਦੀ ਹੜਤਾਲ ਅਣਮਿੱਥੇ ਸਮੇਂ ਲਈ ਖਤਮ ਕਰ ਦਿੱਤੀ ਗਈ। ਇਸ ਦੌਰਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਗੁਰਦੇਵ ਸਿੰਘ, ਦਰਸ਼ਨ ਸਿੰਘ ਨੇ ਆਪਣੀਆਂ ਮੰਗਾਂ ਦੱਸਦੇ ਹੋਏ ਕਿਹਾ ਕਿ ਠੇਕਾ ਪ੍ਰਣਾਲੀ ਸਮਾਪਤ ਕਰਕੇ ਕੱਚੇ ਮੁਲਾਜਮਾਂ ਨੂੰ ਰੈਗੂਲਰ ਕੀਤਾ ਜਾਵੇ।ਕੀ ਹੋਇਆ ਫੈਂਸਲਾ ਕਾਰਜਕਾਰੀ ਇੰਜਨੀਅਰ ਅਤੇ ਯੂਨੀਅਨ ਵਿੱਚਕਾਰਸਫਾਈ ਸੇਵਕ ਅਤੇ ਸੀਵਰਮੈਨਾਂ ਸੰਬੰਧੀ ਪਹਿਲਾ ਹੀ ਮੰਤਰੀ ਮੰਡਲ ਦੀ ਬੈਠਕ ਵਿੱਚ ਫੈਂਸਲਾ ਲਿਆ ਜਾ ਚੁੱਕਾ ਹੈ। ਜਿਸ ਸੰਬੰਧੀ ਸਮੂਹ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਕਾਰਵਾਈ ਕਰਨ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਇਹ ਕਾਰਵਾਈ ਵੱਧ ਤੋਂ ਵੱਧ ਇੱਕ ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕਰ ਲਈ ਜਾਵੇਗੀ। ਜਿੱਥੋ ਤੱਕ ਦੂਸਰੇ ਮੁਲਾਜਮਾਂ ਦਾ ਸਵਾਲ ਹੈ ਉਸ ਸੰਬੰਧੀ ਮਾਮਲਾ ਸਥਾਨਕ ਸਰਕਾਰ ਵਿਭਾਗ ਵੱਲੋਂ ਸਹਾਨੁਭੂਤੀ ਨਾਲ ਵਿਚਾਰਿਆਂ ਜਾ ਰਿਹਾ ਹੈ। ਅਤੇ ਅਗਲੇ ਦੋ ਮਹੀਨਿਆਂ ਵਿੱਚ ਹੱਲ ਕੱਢ ਲਿਆ ਜਾਵੇਗ। ਇਸ ਸੰਬੰਧੀ ਵਿਭਾਗ ਨੇ ਨਿਗਰਾਨ ਇੰਜਨੀਅਰ ਬਠਿੰਡਾ ਨੂੰ ਜਾਣੂ ਕਰਵਾ ਦਿੱਤਾ ਹੈ।
