ਵਿਜਿੰਦਰ ਸਿੰਘਲਾ ਦੀ ਨਿਯੁਕਤੀ ਦਾ ਕਾਂਗਰਸੀ ਵਰਕਰਾਂ ਵੱਲੋਂ ਨਿੱਘਾ ਸਵਾਗਤ

ਭਵਾਨੀਗੜ੍ਹ, 24 ਜਨਵਰੀ (ਵਿਜੈ ਗਰਗ) ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਕਾਂਗਰਸ ਪਾਰਟੀ ਦੇ ਜੁਆਇੰਟ ਖਜਾਨਚੀ, ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਇਲੈਕਸ਼ਨ ਕਮੇਟੀ 2024 ਦਾ ਮੈਂਬਰ ਬਣਾਏ ਜਾਣ ਤੇ ਕਾਂਗਰਸ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮਲਿਕਾ ਅਰਜੁਨ ਖੜਗੇ,ਸ਼੍ਰੀ ਰਾਹੁਲ ਗਾਂਧੀ,ਪ੍ਰਿਅੰਕਾ ਗਾਂਧੀ ਜੀ ਦਾ ਵਿਜੈ ਇੰਦਰ ਸਿੰਗਲਾ ਨੂੰ ਲੋਕ ਸਭਾ ਚੋਣਾਂ ਲਈ ਬੇਹੱਦ ਅਹਿਮ ਇਲੈਕਸ਼ਨ ਕਮੇਟੀ ਦਾ ਮੈਂਬਰ ਬਣਾਉਣ ਤੇ ਧੰਨਵਾਦ ਕੀਤਾ।ਅਤੇ ਵਿਜੈ ਇੰਦਰ ਸਿੰਗਲਾ ਨੂੰ ਵਧਾਈਆਂ ਦਿੱਤੀਆਂ।ਇਸ ਮੌਕੇ ਕਾਂਗਰਸੀ ਵਰਕਰਾਂ ਦਾ ਕਹਿਣਾ ਸੀ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਤੇਰਾਂ ਦੀਆਂ ਤੇਰਾਂ ਸੀਟਾਂ ਤੇ ਸ਼ਾਨਦਾਰ ਜਿੱਤ ਦਰਜ ਕਰੇਗੀ ਅਤੇ 2024 ਵਿੱਚ ਕੇਂਦਰ ਵਿੱਚ ਕਾਂਗਰਸ ਪਾਰਟੀ ਦੇ ਇੰਡੀਆ ਗਠਜੋੜ ਦੀ ਸਰਕਾਰ ਬਣੇਗੀ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ ਪੂਨੀਆ ਘਾਬਦੀਆ ਨੇ ਕਾਂਗਰਸ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਵਿਜੈ ਇੰਦਰ ਸਿੰਗਲਾ ਵਰਗੇ ਦੂਰ ਅੰਦੇਸ਼ੀ ਸੋਚ ਵਾਲੇ ਲੀਡਰ ਨੂੰ ਇਹ ਵੱਡੀ ਤੇ ਅਹਿਮ ਜ਼ਿੰਮੇਵਾਰੀ ਦੇਣ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਘਾਬਦੀਆ, ਪ੍ਰਧਾਨ ਸੁਖਜੀਤ ਕੌਰ ਘਾਬਦੀਆ,ਰਣਜੀਤ ਸਿੰਘ ਤੂਰ, ਵਰਿੰਦਰ ਮਿੱਤਲ, ਨਰਿੰਦਰ ਸਿੰਘ ਹਾਕੀ, ਸੰਜੀਵ ਲਾਲਕਾ, ਹਰਮਨ ਨੰਬਰਦਾਰ, ਸਵਰਨਜੀਤ ਸਿੰਘ ਮਾਨ,ਹਰਵਿੰਦਰ ਕੌਰ ਪਟਿਆਲੋ ਸਮੂਹ ਕੌਂਸਲਰ ਜਗਤਾਰ ਨਮਾਦਾ,ਮੰਗਤ ਸ਼ਰਮਾ, ਰਣਜੀਤ ਕੌਰ ਬਦੇਸ਼ਾ ਜਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਕਮੇਟੀ, ਸਾਹਿਬ ਸਰਪੰਚ ਭੜੋ, ਜੀਵਨ ਸਰਪੰਚ ਰਾਏ ਸਿੰਘ ਵਾਲਾ, ਜੱਜ ਸਰਪੰਚ ਬਾਲਦ ਖੁਰਦ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।
