ਵਿਧਾਇਕ ਕੁਲਵੰਤ ਸਿੰਘ ਪੰਡੋਰੀ ਆਪ ਐੱਸ.ਸੀ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ

ਬਰਨਾਲਾ 31 ਜਨਵਰੀ (ਹਰਮਨ) ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਆਮ ਆਦਮੀ ਪਾਰਟੀ ਵੱਲੋਂ ਐੱਸ. ਸੀ. ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਇਸ ਤੋਂ ਪਹਿਲਾਂ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਉਹਨਾਂ ਦੀ ਪਾਰਟੀ ਪ੍ਰਤੀ ਸਮਰਪਣ ਭਾਵਨਾ ਅਤੇ ਇਮਾਨਦਾਰੀ ਨੂੰ ਦੇਖਦੇ ਹੋਏ ਉਹਨਾਂ ਨੂੰ ਦੁਬਾਰਾ ਪਾਰਟੀ ਹਾਈਕਮਾਨ ਵਲੋਂ ਅਨੁਸੂਚਿਤ ਜਾਤੀ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੀ ਨਿਯੁਕਤੀ ਸਬੰਧੀ ਪਤਾ ਲੱਗਣ ਤੇ ਹਲਕਾ ਮਹਿਲ ਕਲਾਂ ਦੇ ਨਾਲ ਨਾਲ ਸਮੁੱਚੇ ਸੂਬੇ ਦੇ ਆਮ ਆਦਮੀ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਆਪਣੀ ਇਸ ਨਿਯੁਕਤੀ ਸਬੰਧੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ “ਆਪ” ਸੁਪਰੀਮੋ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਜ ਸਭਾ ਮੈਂਬਰ ਸੰਦੀਪ ਪਾਠਕ,”ਆਪ ” ਸੂਬਾ ਪ੍ਰਧਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਸਮੇਤ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ।
