ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਪੰਜ ਖੱਡਲ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਬਟਾਲਾ, 31 ਜਨਵਰੀ (ਲਵਪ੍ਰੀਤ ਸਿੰਘ ਖੁਸ਼ੀਪੁਰ) ਵਿਧਾਨ ਸਭਾ ਹਲਕਾ ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨਾਂ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਪਿੰਡ ਪੰਜ ਖੱਡਲ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਪਾਉਣ ਅਤੇ ਗਲੀਆਂ-ਨਾਲੀਆਂ ਬਣਾਉਣ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡਵਾਸੀ ਮੋਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨਾਂ ਵਲੋਂ ਲਗਾਤਾਰ ਪਿੰਡਾਂ ਅੰਦਰ ਵੱਖ-ਵੱਖ ਪਿੰਡਾਂ ਦਾ ਦੋਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਨਾਂ ਮੁਸ਼ਕਿਲਾਂ ਨੂੰ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਲੋਕਾਂ ਦੇ ਸਹਿਯੋਗ ਨਾਲ ਪਿੰਡਾਂ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾਵੇਗੀ। ਉਨਾਂ ਅੱਗੇ ਕਿਹਾ ਕਿ ਬਟਾਲਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ, ਨੋਜਵਾਨਾਂ ਦੇ ਖੇਡਣ ਲਈ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ, ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਸੁੰਦਰ ਪਾਰਕਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ, ਸਟੀਰਟ ਲਾਈਟਸ ਲਗਾਈਆਂ ਜਾ ਰਹੀਆਂ ਹਨ ਸਮੇਤ ਵੱਖ-ਵੱਖ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।
