ਵਿਨਰਜੀਤ ਸਿੰਘ ਗੋਲਡੀ ਨੇ ਕੀਤਾ ਇਕਬਾਲ ਸਿੰਘ ਝੂੰਦਾਂ ਦੇ ਚੋਣ ਦਫਤਰ ਦਾ ਉਦਘਾਟਨ

ਭਵਾਨੀਗੜ੍ਹ (ਵਿਜੈ ਗਰਗ) ਸਥਾਨਕ ਤੂਰ ਪੱਤੀ ਫਿਰਨੀ ਰੋਡ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰ ਇਕਬਾਲ ਸਿੰਘ ਝੂੰਦਾਂ ਦੇ ਚੋਣ ਦਫਤਰ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਕੀਤਾ। ਇਸ ਸਮੇਂ ਸ੍ਰ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜੋ ਐਲਾਨਨਾਮੇ ਕੀਤੇ ਉਹ ਪੰਜਾਬ ਦੇ ਹਿੱਤਾਂ ਦੀ ਪੈਰਵਾਈ ਕਰਨ ਲਈ ਸਹਾਈ ਹੋਣਗੇ। ਉਹਨਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਹਿਤੈਸ਼ੀ ਪਾਰਟੀ ਹੈ।100 ਵਰਿਆਂ ਤੋਂ ਜਿਆਦਾ ਹੋ ਚੁੱਕੇ ਹਨ ਇਸ ਦੀ ਸਥਾਪਨਾ ਹੋਈ ਨੂੰ। ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੇ ਅਤੇ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਦੀ ਰਹੀ ਹੈ ਅਤੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚਲਦੀ ਰਹੀ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਚਲਦੀ ਰਹੇਗੀ। ਉਹਨਾਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਜੀ ਦੀ ਅਗਵਾਈ ਵਿੱਚ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਇਤਿਹਾਸ ਸਿਰਜੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਿਰੋਲ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ। ਇਸ ਮੌਕੇ ਹਲਕੇ ਸਮੂਹ ਆਗੂ ਤੇ ਵਰਕਰ ਸਾਹਿਬਾਨ ਮੌਜੂਦ ਸਨ।
