ਵਿਸਾਖੀ ਪੁਰਬ ਅਤੇ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ 14 ਅਪ੍ਰੈਲ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ

ਗੜਸ਼ੰਕਰ(ਨੀਤੂ ਸ਼ਰਮਾ/ਹੇਮਰਾਜ)ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜਸ਼ੰਕਰ ਦੇ ਬੀਤ ਇਲਾਕੇ ਵਿੱਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਤਪ ਸਥਾਨ ਸ਼੍ਰੀ ਖੁਰਾੜਗੜ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸਾਖੀ ਪੂਰਬ ਅਤੇ ਬਾਬਾ ਸਾਹਿਬ ਜੀ ਦਾ ਜਨਮ ਦਿਵਸ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਤਪ ਅਸਥਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਿਕ ਧਰਮ ਅਸਥਾਨ ਸ੍ਰੀ ਖੁਰਾੜਗੜ ਸਾਹਿਬ ਜੀ ਦੇ ਪ੍ਰਧਾਨ ਭਾਈ ਕੇਵਲ ਸਿੰਘ ਚਾਕਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸਾਖੀ ਪੂਰਬ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਜਾਣਕਾਰੀ ਦਿੰਦੇ ਹੋਏ ਉਹਨਾਂ ਨੇ ਦੱਸਿਆ ਕਿ 11ਅਪ੍ਰੈਲ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਰੱਖੇ ਜਾਣਗੇ। 12ਅਪ੍ਰੈਲ ਨੂੰ ਰੈਣ ਸਵਾਈ ਕੀਰਤਨ ਦੀਵਾਨ ਹੋਣਗੇ। ਆਰੰਭ ਕੀਤੇ ਹੋਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ 13 ਅਪ੍ਰੈਲ ਨੂੰ ਪਾਏ ਜਾਣਗੇ ਉਪਰੰਤ ਕੀਰਤਨ ਦਰਬਾਰ ਸਜਾਏ ਜਾਣਗੇ ਕੀਰਤਨੀ ਜੱਥੇ ਬਾਬਾ ਕੇਵਲ ਸਿੰਘ ਚਾਕਰ ਮੁੱਖ ਸੇਵਾਦਾਰ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਾਲੇ, ਭਾਈ ਕੁਲਵਿੰਦਰ ਸਿੰਘ ਸੂੰਨੀ ,ਸੱਚਖੰਡ ਵਾਸੀ ਸੰਤ ਬਾਬਾ ਸੁਖਦੇਵ ਸਿੰਘ ਖੋਜਕੀ ਪੁਰ ਵਾਲਿਆ ਦਾ ਜੱਥਾ ,ਸੰਤ ਬਾਬਾ ਮਨਪ੍ਰੀਤ ਸਿੰਘ ਅਮਲੋਹ ਵਾਲੇ, ਸੰਤ ਬਾਬਾ ਸਰਬਜੋਤ ਸਿੰਘ ਡਾਗੋਂ ਵਾਲੇ ,ਭਾਈ ਸ਼ਾਮਜੀਤ ਸਿੰਘ ਮੇਲਾ ਡਗਾਣਾਂ ਵਾਲੇ ਕੀਰਤਨੀ ਜੱਥਿਆਂ ਵਲੋ ਦੀਵਾਨ ਸਜਾਏ ਜਾਣਗੇ। ਇਸ ਮੋਕੇ ਗੁਰੂ ਜੀ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ ਅਤੇ 14 ਅਪ੍ਰੈਲ ਨੂੰ ਬਾਬਾ ਸਾਹਿਬ ਜੀ ਦੇ ਜਨਮ ਦਿਵਸ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ।ਇਸ ਮੌਕੇ ਤੇ ਉਹਨਾਂ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਹੁੰਮ ਹੁਮਾ ਕੇ ਪਹੁੰਚਣ ਲਈ ਬੇਨਤੀ ਕੀਤੀ ਹੈ । ਸੰਗਤਾਂ ਨੂੰ ਬੇਨਤੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਗੱਡੀ ਚਾਲਕ ਮਾਹਰ ਲੈ ਕਿ ਆਉਣ । ਉਹਨਾਂ ਨੇ ਕਿਹਾ ਕਿ ਗੁਰਬਾਣੀ ਸੁਣੋ ਨਾਮ ਜਪੋ ਅਤੇ ਗੁਰੂ ਮਹਾਰਾਜ ਜੀ ਦੇ ਚਰਨਾਂ ਨਾਲ ਜੁੜੋ ਅਤੇ ਆਪਣਾ ਜੀਵਨ ਸਫਲ ਬਣਾਓ ਜੀ
