ਸਟੇਟ ਪਬਲਿਕ ਸਕੂਲ ਨਕੋਦਰ ਵਿਖੇ ਸੈਮੀਨਾਰ ਦਾ ਆਯੋਜਨ

ਸਟੇਟ ਪਬਲਿਕ ਸਕੂਲ ਨਕੋਦਰ ਵਿਖੇ ਪ੍ਰਿੰਸੀਪਲ ਡਾ: ਸੋਨੀਆ ਸਚਦੇਵਾ ਦੀ ਅਗਵਾਈ ਹੇਠ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਤੋਂ ਪਹਿਲਾਂ ਵਿਦਿਆਰਥੀਆਂ ਲਈ ‘ਕੈਰੀਅਰ ਕਾਊਂਸਲਿੰਗ’ ਅਤੇ ‘ਬਿਨਾਂ ਤਣਾਅ ਤੋਂ ਪ੍ਰੀਖਿਆ ਦੇਣਾ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਨੇ ਵੀ ਸ਼ਿਰਕਤ ਕੀਤੀ ਕਿਉਂਕਿ ਅਜਿਹੇ ਸਮੇਂ ਵਿੱਚ ਮਾਪੇ ਵੀ ਆਪਣੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਵਿੱਚ ਸਕੂਲ ਦੀ ਕਾਊਂਸਲਰ ਸ੍ਰੀਮਤੀ ਰਸ਼ਮੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਪ੍ਰੀਖਿਆ ਦੀ ਤਿਆਰੀ ਅਤੇ ਪ੍ਰੀਖਿਆ ਦੇਣ ਸਮੇਂ ਤਣਾਅ ਮੁਕਤ ਰਹਿ ਕੇ ਕਿਵੇਂ ਵਧੀਆ ਪ੍ਰਦਰਸ਼ਨ ਕਰਨਾ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਵੱਖ-ਵੱਖ ਕਰੀਅਰ ਨਾਲ ਸਬੰਧਤ ਵਿਸ਼ਿਆਂ ਦੀ ਚੋਣ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਤਣਾਅ ਮੁਕਤ ਅਤੇ ਚਿੰਤਾ ਰਹਿਤ ਪ੍ਰੀਖਿਆ ਦੇਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਧਾਨ ਡਾ: ਨਰੋਤਮ ਸਿੰਘ, ਮੀਤ ਪ੍ਰਧਾਨ ਡਾ: ਗਗਨਦੀਪ ਕੌਰ, ਮੈਨੇਜਿੰਗ ਡਾਇਰੈਕਟਰ ਸਰਦਾਰ ਅਨਮੋਲ ਸਿੰਘ ਅਤੇ ਡਾਇਰੈਕਟਰ ਡਾ: ਰੀਤੂ ਭਨੋਟ ਨੇ ਵੀ ਵਿਦਿਆਰਥੀਆਂ ਨੂੰ ਪ੍ਰੀਖਿਆ ਵਿਚ ਚੰਗੇ ਪ੍ਰਦਰਸ਼ਨ ਲਈ ਵਧਾਈ ਦਿੱਤੀ |
