ਸਬ ਇੰਸਪੈਕਟਰ ਕੇਵਲ ਸਿੰਘ ਨੇਂ ਚੌਕੀ ਮਲਸੀਆਂ ਵਿਖੇ ਇੰਚਾਰਜ ਵਜੋਂ ਚਾਰਜ਼ ਸੰਭਾਲਿਆ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ)ਮਾਡਲ ਥਾਣਾ ਸ਼ਾਹਕੋਟ ਅਧੀਨ ਪੈਂਦੀ ਪੁਲਿਸ ਚੌਕੀ ਮਲਸੀਆਂ ਦੇ ਸਬ ਇੰਸਪੈਕਟਰ ਗੁਰਨਾਮ ਸਿੰਘ ਦੀ ਬਦਲੀ ਮਹਿਤ ਪੁਰ ਥਾਣਾ ਦੀ ਹੋਣ ਕਾਰਨ ਉਨ੍ਹਾਂ ਦੀ ਜਗ੍ਹਾ ਤੇ ਸਿਟੀ ਥਾਣਾ ਕਪੂਰਥਲਾ ਤੋਂ ਬਦਲ ਕੇ ਆਏ ਸਬ ਇੰਸਪੈਕਟਰ ਕੇਵਲ ਸਿੰਘ ਨੇਂ ਪੁਲਿਸ ਚੌਕੀ ਮਲਸੀਆਂ ਵਿਖੇ ਬਤੌਰ ਇੰਚਾਰਜ ਆਪਣਾਂ ਚਾਰਜ਼ ਸੰਭਾਲ ਲਿਆ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਬ ਇੰਸਪੈਕਟਰ ਕੇਵਲ ਸਿੰਘ ਨੇ ਕਿਹਾ ਕਿ ਮਾੜੇ ਅਨਸਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ ਅਤੇ ਚੌਂਕੀ ਵਿਚ ਹਰ ਆਮ ਤੇ ਖਾਸ ਵਿਅਕਤੀ ਨੂੰ ਬਰਾਬਰ ਸਮਝਿਆ ਜਾਵੇਗਾ ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕਦੀ ਹੈ ਅਤੇ ਲੋਕ ਪੁਲਿਸ ਪ੍ਰਸ਼ਾਸਨ ਨੂੰ ਬਣਦਾ ਸਹਿਯੋਗ ਕਰਨਾ ਚਾਹੀਦਾ ਹੈ।
