ਸਮਰਾਲਾ ਰੈਲੀ ਚ ਸ਼ਾਮਲ ਹੋਵੇਗਾ ਕਾਂਗਰਸ ਪਾਰਟੀ ਦਾ ਵੱਡਾ ਜੱਥਾ -ਧਾਲੀਵਾਲ

ਫਗਵਾੜਾ (ਸ਼ਿਵ ਕੋੜਾ) ਕਾਂਗਰਸ ਪਾਰਟੀ ਦੇ ਸਮੂਹ ਵਰਕਰਾਂ ਅਤੇ ਵੱਖ-ਵੱਖ ਸੈੱਲਾਂ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਮੀਟਿੰਗ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ। ਜਿਸ ਵਿੱਚ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਕਪੂਰਥਲਾ ਦੇ ਕੋਆਰਡੀਨੇਟਰ ਵਿਕਰਮ ਸਿੰਘ ਮੀਨਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸ਼੍ਰੀ ਮੀਨਾ ਨੇ ਸਮੂਹ ਕਾਂਗਰਸੀ ਵਰਕਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ 11 ਫਰਵਰੀ ਨੂੰ ਸਮਰਾਲਾ ਵਿਖੇ ਸੂਬਾ ਪੱਧਰੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਰੈਲੀ ਰਾਹੀਂ ਪੰਜਾਬ ਦੀ ਧਰਤੀ ’ਤੇ ਆਉਣ ਵਾਲੀਆਂ ਲੋਕਸਭਾ ਚੋਣਾਂ ਦਾ ਬਿਗੁਲ ਫੂਕਿਆ ਜਾਵੇਗਾ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਸਮਾਜ ਨੂੰ ਧਰਮ ਅਤੇ ਜਾਤ ਦੇ ਨਾਂਅ ’ਤੇ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਨਰਿੰਦਰ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਾਜ ਤੋਂ ਦੇਸ਼ ਨੂੰ ਆਜ਼ਾਦ ਕਰਵਾਉਣਾ ਜ਼ਰੂਰੀ ਹੈ। ਜਿਸ ਲਈ ਸਮੂਹ ਕਾਂਗਰਸੀਆਂ ਨੂੰ ਚੋਣ ਤਿਆਰੀਆਂ ਸ਼ੁਰੂ ਕਰ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕੋਆਰਡੀਨੇਟਰ ਵਿਕਰਮ ਸਿੰਘ ਮੀਨਾ ਨੂੰ ਭਰੋਸਾ ਦਿਵਾਇਆ ਕਿ 11 ਫਰਵਰੀ ਦੀ ਸਮਰਾਲਾ ਰੈਲੀ ਵਿੱਚ ਫਗਵਾੜਾ ਤੋਂ ਕਾਂਗਰਸ ਪਾਰਟੀ ਦੇ ਵਰਕਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਸਮੂਹ ਵਰਕਰਾਂ ਨੂੰ ਸਮਰਾਲਾ ਰੈਲੀ ਵਿੱਚ ਜਾਣ ਦੀ ਤਿਆਰੀ ਸ਼ੁਰੂ ਕਰਨ ਦਾ ਸੱਦਾ ਵੀ ਦਿੱਤਾ। ਇਸ ਮੌਕੇ ਡਾ: ਮਨਜੀਤ ਸਰੋਆ ਕੋਆਰਡੀਨੇਟਰ ਫਗਵਾੜਾ, ਤਰਨਜੀਤ ਸਿੰਘ ਬੰਟੀ ਵਾਲੀਆ ਬਲਾਕ ਪ੍ਰਧਾਨ ਫਗਵਾੜਾ ਸ਼ਹਿਰੀ, ਜਸਵੰਤ ਸਿੰਘ ਨੀਟਾ ਬਲਾਕ ਪ੍ਰਧਾਨ ਫਗਵਾੜਾ ਦਿਹਾਤੀ, ਸੁਖਵਿੰਦਰ ਪਾਲ ਬਿੱਲੂ ਖੇੜਾ ਮੀਤ ਪ੍ਰਧਾਨ ਐਸ.ਸੀ.ਸੈੱਲ ਪੰਜਾਬ, ਗੁਰਜੀਤ ਵਾਲੀਆ ਡੈਲੀਗੇਟ, ਮੁਨੀਸ਼ ਭਾਰਦਵਾਜ ਡੈਲੀਗੇਟ, ਗੁਰਦਿਆਲ ਸਿੰਘ ਭੁੱਲਾਰਾਈ ਪ੍ਰਧਾਨ ਬਲਾਕ ਸੰਮਤੀ, ਸੰਜੀਵ ਬੁੱਗਾ ਸਾਬਕਾ ਬਲਾਕ ਪ੍ਰਧਾਨ ਫਗਵਾੜਾ ਸ਼ਹਿਰੀ, ਨਰੇਸ਼ ਭਾਰਦਵਾਜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ ਤੋਂ ਇਲਾਵਾ ਸਰਜੀਵਨ ਲਤਾ ਸ਼ਰਮਾ ਸਾਬਕਾ ਪ੍ਰਧਾਨ ਮਹਿਲਾ ਕਾਂਗਰਸ ਜ਼ਿਲ੍ਹਾ ਕਪੂਰਥਲਾ, ਜਗਜੀਵਨ ਖਲਵਾੜਾ ਸਾਬਕਾ ਉਪ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ ਤੋਂ ਇਲਾਵਾ ਸੀਨੀਅਰ ਆਗੂ ਵਿਨੋਦ ਵਰਮਾਨੀ, ਸੰਜੀਵ ਟੀਟੂ, ਸੁਰਜੀਤ ਖੇੜਾ, ਤੁਲਸੀ ਰਾਮ ਖੋਸਲਾ, ਸੀਤਾ ਦੇਵੀ, ਰਾਣੀ ਪੀਪਰੰਗੀ ਆਦਿ ਹਾਜ਼ਰ ਸਨ।
