March 13, 2025
#National #Punjab

ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਲੱਖਪੁਰ ਦੇ ਲੋੜਵੰਦ ਵਿਦਿਆਰਥੀਆਂ ਨੂੰ ਵੰਡੀਆਂ ਗਰਮ ਜਰਸੀਆਂ

ਫਗਵਾੜਾ 27 ਜਨਵਰੀ (ਸ਼ਿਵ ਕੋੜਾ) ਭਗਤ ਜਵਾਲਾ ਦਾਸ ਸਕੂਲ ਵੈਲਫੇਅਰ ਕਮੇਟੀ ਦੇ ਚੇਅਰਮੈਨ ਅਤੇ ਰਿਟਾ. ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਦੀ ਪ੍ਰੇਰਣਾ ਸਦਕਾ ਪੰਜਾਬ ਗ੍ਰਾਮੀਣ ਬੈਂਕ ਲੱਖਪੁਰ ਬ੍ਰਾਂਚ ਵਲੋਂ ਮੈਨੇਜਰ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸਰਦੀ ਦੇ ਮੌਸਮ ਨੂੰ ਮੱਦੇਨਜਰ ਰੱਖਦੇ ਹੋਏ ਪਿੰਡ ਲੱਖਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਗਰਮ ਜਰਸੀਆਂ ਦੀ ਵੰਡ ਕੀਤੀ ਗਈ। ਬੈਂਕ ਦੇ ਮੈਨੇਜਰ ਪਵਨ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆ ਦੀ ਤਿਆਰੀ ਪੂਰੀ ਤਨਦੇਹੀ ਨਾਲ ਕਰਨ ਦੀ ਪ੍ਰੇਰਣਾ ਦਿੱਤੀ ਅਤੇ ਕਿਹਾ ਕਿ ਪੜ੍ਹਾਈ ਜੀਵਨ ‘ਚ ਹਮੇਸ਼ਾ ਕੰਮ ਆਉਂਦੀ ਹੈ। ਉਹਨਾਂ ਬੱਚਿਆਂ ਦੇ ਮਾਪਿਆਂ ਨੂੰ ਮੁਢਲੀ ਪੜ੍ਹਾਈ ਤੋਂ ਬਾਅਦ ਵਿਦੇਸ਼ਾਂ ‘ਚ ਉੱਚ ਸਿੱਖਿਆ ਪ੍ਰਾਪਤੀ ਲਈ ਬੈਂਕਾਂ ਵਲੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਸਕੀਮਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ। ਪੰਜਾਬ ਗ੍ਰਾਮੀਣ ਬੈਂਕ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਮੇਟੀ ਚੇਅਰਮੈਨ ਅਤੇ ਰਿਟਾ. ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਨੇ ਕਿਹਾ ਕਿ ਅਜਿਹੇ ਉੁਪਰਾਲੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਬਹੁਤ ਹੀ ਲਾਹੇਵੰਦ ਹੁੰਦੇ ਹਨ। ਅਖੀਰ ਵਿਚ ਸਕੂਲ ਇੰਚਾਰਜ ਸਰਬਜੀਤ ਕੁਮਾਰ ਅਤੇ ਨਿਰਮਲਜੀਤ ਸਰਪੰਚ ਲੱਖਪੁਰ ਨੇ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮਾਸਟਰ ਅਕਬਰ ਖਾਨ, ਮੈਡਮ ਪਰਵੀਨ ਕੌਰ, ਜੈਨਿਸ ਪਬਰੇਜਾ, ਵਿਕ੍ਰਾਂਤ ਸੋਨੀ, ਮਹਿੰਦਰ ਕੁਮਾਰ, ਨੇਹਾ ਦੇਵੀ, ਮਨੀਸ਼ਾ, ਮਨਦੀਪ ਮੀਨੂੰ ਅਤੇ ਹਰਜਿੰਦਰ ਕੌਰ ਆਂਗਨਬਾੜੀ ਵਰਕਰ, ਗੁਰਮੀਤ ਕੌਰ ਤੇ ਬਲਜੀਤ ਕੌਰ ਹੈਲਪਰ, ਜਸਵਿੰਦਰ ਕੌਰ, ਪਰਮਜੀਤ ਕੌਰ, ਕਮਲਜੀਤ ਕੌਰ, ਮੀਨਾ, ਮਨਦੀਪ ਕੌਰ, ਰਾਜਵਿੰਦਰ ਕੌਰ, ਮੰਜੂ, ਰਣਦੀਪ ਕੌਰ, ਲਖਵਿੰਦਰ ਕੌਰ, ਭੋਲੀ, ਦੇਵੀ ਆਦਿ ਹਾਜਰ ਸਨ।

Leave a comment

Your email address will not be published. Required fields are marked *