August 7, 2025
#Punjab

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ

ਬਟਾਲਾ (ਲਵਪ੍ਰੀਤ ਸਿੰਘ ਖੁਸ਼ੀਪੁਰ) ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰ ਵਿਖੇ ਸਵੀਪ ਟੀਮ ਵੱਲੋਂ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਸ਼ਰਮਾਂ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ ‘ਇਸ ਵਾਰ ਸੱਤਰ ਪਾਰ’ ਤਹਿਤ ਵੱਖ-ਵੱਖ ਪਿੰਡਾਂ, ਮੁਹੱਲਿਆਂ ਅਤੇ ਸਕੂਲਾਂ ਵਿੱਚ ਜਾ ਕੇ ਸਵੀਪ ਗਤੀਵਿਧੀਆਂ ਦੁਆਰਾ ਆਮ ਨਾਗਰਿਕਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਪ੍ਰਤੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਦੇ ਤਹਿਤ ਅੱਜ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਸੀਨੀ: ਸੈਕੰ ਸਕੂਲ ਸ਼ੇਖਪੁਰ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਸਵੀਪ ਡਾਂਸ ਅਤੇ ਸਵੀਪ ਮੋਟੀਵੇਸ਼ਨਲ ਲੈਕਚਰ ਕਰਵਾਇਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਸਵੀਪ ਨੋਡਲ ਅਫ਼ਸਰ ਰਾਜੇਸ਼ ਕੁਮਾਰ ਸ਼ਰਮਾਂ ਵੱਲੋਂ ਹਾਜ਼ਰ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਅਹਿਮੀਅਤ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ ਅਤੇ ਬਿਨ੍ਹਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਵੋਟ ਦਾ ਅਧਿਕਾਰ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਹਾਇਕ ਨੋਡਲ ਅਫ਼ਸਰ ਸਵੀਪ ਮੈਂਬਰ ਸ. ਗੁਰਮੀਤ ਸਿੰਘ ਭੋਮਾ ਵੱਲੋਂ ਵੋਟਰ ਪ੍ਰਣ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਸ. ਮਨਜੀਤ ਸਿੰਘ ਸੰਧੂ ਵੱਲੋਂ ਜ਼ਿਲ੍ਹਾ ਸਵੀਪ ਟੀਮ ਦਾ ਸਕੂਲ ਪਹੁੰਚਣ ਤੇ ਧੰਨਵਾਦ ਕੀਤਾ। ਇਸ ਮੌਕੇ ਸਵੀਪ ਟੀਮ ਪਰਮਿੰਦਰ ਸਿੰਘ, ਗਗਨਦੀਪ ਸਿੰਘ ਅਤੇ ਅਮਰਜੀਤ ਸਿੰਘ ਪੂਰੇਵਾਲ ਸਮੇਤ ਸਮੂਹ ਸਟਾਫ ਹਾਜ਼ਰ ਸੀ।

Leave a comment

Your email address will not be published. Required fields are marked *