ਸ਼ਹਿਣਾ ਵਿਖੇ ਮਨਰੇਗਾ ਮਜ਼ਦੂਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ

ਸਹਿਣਾ ਭਦੋੜ (ਸੁਖਵਿੰਦਰ ਸਿੰਘ ਧਾਲੀਵਾਲ) ਕਾਮਰੇਡ ਖੁਸ਼ੀਆਂ ਸਿੰਘ ਅਤੇ ਕਾਮਰੇਡ ਭੋਲ਼ਾ ਸਿੰਘ ਕਲਾਲਮਾਜਰਾ ਨੇ ਸ਼ਹਿਣਾ ਅਤੇ ਵੱਖ ਵੱਖ ਪਿੰਡਾਂ ਵਿੱਚ ਮਨਰੇਗਾ ਮਜ਼ਦੂਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਉਨ੍ਹਾਂ ਮਨਰੇਗਾ ਮਜ਼ਦੂਰਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇੰਡੀਆ ਗਠਜੋੜ ਹੋਣ ਨਾਲ ਕੇਂਦਰ ਵਿੱਚ ਗਠਜੋੜ ਦੀ ਸਰਕਾਰ ਬਣੇਗੀ, ਉਨ੍ਹਾਂ ਕਿਹਾ ਕਿ ਆ ਰਹੀਆਂ ਪਾਰਲੀਮੈਂਟ ਚੋਣਾਂ ਵਿੱਚ ਸਾਰੇ ਹੀ ਮਨਰੇਗਾ ਮਜ਼ਦੂਰਾਂ ਕਾਂਗਰਸ ਪਾਰਟੀ ਦੇ ਲੋਕ ਸਭਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਫ਼ਤਵਾ ਦੇਣ, ਉਨ੍ਹਾਂ ਕਿਹਾ ਕਿ ਅਸੀਂ ਸੁਖਪਾਲ ਸਿੰਘ ਖਹਿਰਾ ਦੀ ਜਿੱਤ ਯਕੀਨੀ ਬਣਾਉਣ ਲਈ ਲਗਾਤਾਰ ਮੀਟਿੰਗਾਂ ਕਰ ਰਹੇ ਹਾਂ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਮਜ਼ਦੂਰ ਵਰਗ ਲਈ ਕੁਝ ਨਹੀਂ ਕੀਤਾ ਜਿਸ ਕਰਕੇ ਲੋਕ ਇੰਨਾਂ ਨੂੰ ਮੂੰਹ ਨਹੀਂ ਲਗਾਉਣਗੇ ਇਸ ਮੌਕੇ ਕੌਰ ਸਿੰਘ, ਰੂਪ ਸਿੰਘ, ਬਲਦੇਵ ਸਿੰਘ, ਹਾਕਮ ਸਿੰਘ,ਨਿੱਕਾ ਖਾਂ, ਸੌਦਾਗਰ ਸਿੰਘ, ਭੋਲ਼ਾ ਸਿੰਘ, ਸੁਖਦੇਵ ਸਿੰਘ,ਪਰਮਜੀਤ ਕੌਰ, ਸ਼ਿੰਦਰ ਕੌਰ, ਗੁਰਮੇਲ ਕੌਰ, ਕਰਮਜੀਤ ਕੌਰ, ਭੋਲ਼ੀ ਕੌਰ ਆਦਿ ਹਾਜ਼ਰ ਸਨ
