ਸ਼ਾਹਕੋਟ ਪੁਲਿਸ ਵੱਲੋ ਲੁੱਟਾਂ ਖੋਹਾਂ ਦੀਆ ਵਾਰਦਾਤਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ

ਸ਼ਾਹਕੋਟ/ਮਲਸੀਆ (ਬਿੰਦਰ ਕੁਮਾਰ) ਨਰਿੰਦਰ ਸਿੰਘ ਔਜਲਾ ਡੀ.ਐਸ.ਪੀ. ਸਬ ਡਵੀਜਨ ਸਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਯਾਦਵਿੰਦਰ ਸਿੰਘ ਐਸ.ਐਚ.ਓ. ਥਾਣਾ ਸ਼ਾਹਕੋਟ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀ ਵੱਲੋਂ ਲੁੱਟਾਂ ਖੋਹਾਂ ਦੀਆ ਵਾਰਦਾਤਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਯਾਦਵਿੰਦਰ ਸਿੰਘ ਐਸ.ਐਚ.ਓ. ਥਾਣਾ ਸ਼ਾਹਕੋਟ ਨੇ ਦੱਸਿਆ ਕਿ ਮਿਤੀ 17.02.2024 ਨੂੰ ਅਵਤਾਰ ਉਰਫ ਸੋਨੂੰ ਪੁੱਤਰ ਤਰਸੇਮ ਲਾਲ ਵਾਸੀ ਪਿੰਡ ਰੂਪੇਵਾਲ ਥਾਣਾ ਸ਼ਾਹਕੋਟ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਮਿਤੀ 27.01.2024 ਨੂੰ ਉਹ ਆਪਣਾ ਨਿੱਜੀ ਕੰਮ ਕਰਕੇ ਰਾਤ ਕੀਬ 8:30 ਵਜੇ ਆਪਣੇ ਮੋਟਰਸਾਈਕਲ ਤੇ ਮਲਸੀਆ ਤੋਂ ਪਿੰਡ ਰੂਪੇਵਾਲ ਨੂੰ ਜਾ ਰਿਹਾ ਸੀ, ਜਦ ਉਹ ਮਰੋਕ ਮੁਰਗੀ ਫਾਰਮ ਮਲਸੀਆ ਦੇ ਨਜ਼ਦੀਕ ਪਹੁੰਚਿਆ ਤਾਂ ਸਾਹਮਣੇ ਤੋਂ ਇੱਕ ਮੋਟਰਸਾਈਕਲ ਤੇ ਆਏ ਤਿੰਨ ਨੌਜਵਾਨਾਂ, ਜਿਹਨਾਂ ਦੇ ਮੂੰਹ ਬੰਨੇ ਹੋਏ ਸਨ ਅਤੇ ਇੱਕ ਨੌਜਵਾਨ ਨੇ ਉਸ ਦੇ ਪੁੱਠਾ ਦਾਤਰ ਮਾਰ ਕੇ ਉਸ ਪਾਸੋਂ ਔਪੋ ਕੰਪਨੀ ਦਾ ਮੋਬਾਇਲ ਫੋਨ ਅਤੇ ਏਅਰਪੋਡ ਖੋਹ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਅਵਤਾਰ ਉਰਫ ਸੋਨੂੰ ਦੇ ਬਿਆਨਾਂ ਤੇ ਮੁਕੱਦਮਾ ਨੰਬਰ 26 ਮਿਤੀ 17.02.2024 ਜ਼ੁਰਮ 379-ਬੀ ਥਾਣਾ ਸ਼ਾਹਕੋਟ ਵਿਖੇ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਮਿਤੀ 17.02.2024 ਨੂੰ ਮੁਕੱਦਮੇ ਵਿੱਚ ਦੋਸ਼ੀ ਸਮਾਇਲ ਪੁੱਤਰ ਅਮਰਜੀਤ ਸਿੰਘ ਵਾਸੀ ਸੀਚੇਵਾਲ ਥਾਣਾ ਲੋਹੀਆ, ਚੰਦਨ ਪੁੱਤਰ ਪ੍ਰਸ਼ੋਤਮ ਅਤੇ ਯੁਵਰਾਜ ਪੁੱਤਰ ਪ੍ਰਸ਼ੋਤਮ ਲਾਲ ਦੋਵੇਂ ਵਾਸੀ ਯੱਕੋਪੁਰ ਖੁਰਦ ਥਾਣਾ ਲੋਹੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਪਾਸੋਂ ਵਾਰਦਾਤ ਕਰਨ ਲਈ ਵਰਤਿਆ ਹੋਇਆ ਮੋਟਰਸਾਈਕਲ ਬਜਾਜ ਕਾਵਾਸਾਖੀ ਨੰਬਰ ਪੀ.ਬੀ41-ਏ-2344 ਅਤੇ ਚੋਰੀ ਕੀਤਾ ਹੋਇਆ ਇੱਕ ਮੋਟਰਸਾਈਕਲ ਹੀਰੋ ਹਾਂਡਾ ਪੈਸ਼ਨ ਬਿਨਾ ਨੰਬਰੀ ਅਤੇ ਖੋਹ ਕੀਤੇ ਹੋਏ 5 ਮੋਬਾਇਲ ਫੋਨ ਬ੍ਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਦੋਸ਼ੀ ਸਮਾਇਲ ਪੁੱਤਰ ਅਮਰਜੀਤ ਸਿੰਘ ਵਾਸੀ ਸੀਚੇਵਾਲ ਥਾਣਾ ਲੋਹੀਆ ਦੇ ਖਿਲਾਫ ਪਹਿਲਾ ਵੀ ਮੁਕੱਦਮਾ ਨੰਬਰ 24 ਮਿਤੀ 12.03.2023 ਜ਼ੁਰਮ 379-ਬੀ, 482, 411 ਆਈ.ਪੀ.ਸੀ 25/54/59 ਆਰਮਜ਼ ਐਕਟ ਥਾਣਾ ਲੋਹੀਆ ਵਿਖੇ ਦਰਜ਼ ਹੈ ਅਤੇ ਇਹ ਇਸ ਮੁਕੱਦਮੇ ਵਿੱਚ ਜਮਾਨਤ ਤੇ ਆਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਇਹਨਾਂ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਇਹਨਾਂ ਪਾਸੋ ਲੁੱਟਾਂ-ਖੋਹਾਂ ਅਤੇ ਚੋਰੀਆਂ ਦੀਆ ਕੀਤੀਆ ਗਈਆਂ ਵਾਰਦਾਤਾਂ ਬਾਰੇ ਅਹਿਮ ਸੁਰਾਗ ਲੱਗਣ ਦੀ ਆਸ ਹੈ।
