ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ 24 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਵਸ ਮਨਾਇਆ ਜਾਵੇਗਾ

ਗੜ੍ਹਸ਼ੰਕਰ (ਹੇਮਰਾਜ/ਨੀਤੂ ਸ਼ਰਮਾ) ਗੜ੍ਹਸ਼ੰਕਰ ਅਧੀਨ ਪੈਂਦੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਇਤਿਹਾਸਕ ਤੱਪ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਅੱਜ ਪ੍ਰਬੰਧਕ ਕਮੇਟੀ ਵਲੋਂ 24 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਨਾਏ ਜਾ ਰਹੇ ਪ੍ਰਕਾਸ਼ ਦਿਵਸ ਦਾ ਪੋਸਟਰ ਰਿਲੀਜ਼ ਕੀਤਾ।ਇਸ ਮੌਕੇ ਗੁਰੂ ਘਰ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਕੇਵਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਫਰਵਰੀ ਨੂੰ ਗੁਰੂ ਘਰ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਵਿਖੇ ਪ੍ਰਕਾਸ਼ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਨੇਂ ਦਸਿਆ ਕਿ ਅੱਜ ਇਸੇ ਲਈ ਪੋਸਟਰ ਰਿਲੀਜ਼ ਕੀਤਾ ਗਿਆ। ਉਹਨਾਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਮਰਿਆਦਾ ਅਨੁਸਾਰ ਗੁਰੂ ਘਰ ਪਹੁੰਚ ਕੇ ਗੁਰੂ ਜੀ ਦਾ ਪ੍ਰਕਾਸ਼ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਹੈਡ ਗ੍ਰੰਥੀ ਨਰੇਸ਼ ਸਿੰਘ, ਸੁਖਦੇਵ ਸਿੰਘ ਤੇ ਹੋਰ ਹਾਜ਼ਰ ਸਨ।
