August 7, 2025
#Punjab

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਦੇ ਐਮ.ਪੀ.ਹਰਸਿਮਰਤ ਕੌਰ ਬਾਦਲ ਦਾ ਪੰਜਾਬ ਬਚਾਓ ਯਾਤਰਾ ਦੌਰਾਨ ਬੁਢਲਾਡਾ ਵਿਖੇ ਕੀਤਾ ਨਿੱਘਾ ਸਵਾਗਤ।

ਬੁਢਲਾਡਾ(ਦਵਿੰਦਰ ਸਿੰਘ ਕੋਹਲੀ)ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਹਮਾਇਤ ਕਰਨ ਜੋ ਕਿ ਆਉਂਦੀਆਂ ਲੋਕ ਸਭਾ ਚੋਣਾਂ ਦਿੱਲੀ ਆਧਾਰਿਤ ਕੌਮੀ ਪਾਰਟੀਆਂ ਦੇ ਖਿਲਾਫ ਸਿਧਾਂਤਾਂ ’ਤੇ ਲੜ ਰਹੀ ਹੈ ਤਾਂ ਜੋ ਪੰਜਾਬੀਆਂ ਦੇ ਮੁੱਦਿਆਂ ’ਤੇ ਰਾਖੀ ਕੀਤੀ ਜਾ ਸਕੇ।ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਪੰਜਾਬ ਬਚਾਓ ਯਾਤਰਾ ਤਹਿਤ ਬੁਢਲਾਡਾ ਵਿਧਾਨ ਸਭਾ ਹਲਕੇ ਦਾ ਦੌਰਾ ਕੀਤਾ ਤੇ ਜਿਹਨਾਂ ਦੇ ਨਾਲ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਵੀ ਸਨ, ਦਾ ਸਮੂਹ ਹਲਕਾ ਨਿਵਾਸੀਆ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸੈਂਕੜੇ ਦੀ ਗਿਣਤੀ ਵਿਚ ਔਰਤਾਂ ਨੇ ਇਕੱਤਰ ਹੋ ਕੇ ਅਕਾਲੀ ਦਲ ਦੇ ਪ੍ਰਧਾਨ ਅਤੇ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੂੰ ਸ਼ਿਕਾਇਤ ਕੀਤੀ ਕਿ ਉਹਨਾਂ ਦੇ ਨਾਂ ਸਮਾਜ ਭਲਾਈ ਸਕੀਮਾਂ ਵਿਚੋਂ ਕੱਟ ਦਿੱਤੇ ਗਏ ਹਨ ਅਤੇ ਉਹਨਾਂ ਨੇ ਅਕਾਲੀ ਦਲ ਦੀ ਸਰਕਾਰ ਦੇ 10 ਸਾਲਾਂ ਦੌਰਾਨ ਬਠਿੰਡਾ ਹਲਕੇ ਦਾ ਸਰਵ ਪੱਖੀ ਵਿਕਾਸ ਕਰਨ ਲਈ ਉਹਨਾਂ ਨੂੰ ਆਸ਼ੀਰਵਾਦ ਵੀ ਦਿੱਤਾ।ਬੁਢਲਾਡਾ ਵਿਚ ਡਾ. ਨਿਸ਼ਾਨ ਸਿੰਘ ਸਮੇਤ ਹਰ ਬੁਲਾਰੇ ਨੇ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਵਿਕਾਸ ਦੀ ਗੱਲ ਕੀਤੀ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਪੱਖੀ ਤੇ ਪੰਜਾਬੀਆਂ ਪੱਖੀ ਪਾਰਟੀ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਂਦਾ ਜਾਵੇ।ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਚੋਣ ਮੈਦਾਨ ਵਿਚ ਇਕੱਲੀ ਖੇਤਰੀ ਪਾਰਟੀ ਹੈ। ਉਹਨਾਂ ਕਿਹਾ ਕਿ ਸਾਡਾ ਭਾਜਪਾ, ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਨਾਲ ਮੁਕਾਬਲਾ ਹੈ ਜਿਹਨਾਂ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਉਹਨਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਤੁਹਾਡੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਕਾਂਗਰਸ ਤੇ ਆਪ ਸਰਕਾਰਾਂ ਨੇ ਪੰਜਾਬ ਨੂੰ ਦਹਾਕਿਆਂ ਪਿੱਛੇ ਧੱਕ ਦਿੱਤਾ ਹੈ ਅਤੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਤੇ ਬਠਿੰਡਾ ਪਾਰਲੀਮਾਨੀ ਹਲਕੇ ਨੇ ਪਿਛਲੇ ਸੱਤ ਸਾਲਾਂ ਵਿਚ ਵੱਡਾ ਸੰਤਾਪ ਹੰਢਾਇਆ ਹੈ। ਉਹਨਾਂ ਕਿਹਾ ਕਿ ਤੁਸੀਂ ਆਪਣੇ ਆਲੇ ਦੁਆਲੇ ਵੇਖੋ, ਹਰ ਪਾਸੇ ਵਿਕਾਸ ਹੋਇਆ ਹੈ ਭਾਵੇਂ ਏਮਜ਼ ਸੰਸਥਾ ਹੋਵੇ, ਥਰਮਲ ਪਲਾਂਟ ਹੋਣ, ਰਿਫਾਇਨਰੀ ਹੋਵੇ ਜਾਂ ਫਿਰ ਕੇਂਦਰੀ ਯੂਨੀਵਰਸਿਟੀ, ਏਅਰਪੋਰਟ ਤੇ ਸੜਕਾਂ ਦਾ ਬੁਨਿਆਦੀ ਢਾਂਚਾ ਹੋਵੇ, ਸਭ ਕੁਝ ਅਕਾਲੀ ਦਲ ਦੀ ਸਰਕਾਰ ਵੇਲੇ ਹੋਇਆ ਹੈ।ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਹਲਕੇ ਦੇ ਹਿੱਤਾਂ ਦੀ ਰਾਖੀ ਕੀਤੀ ਤੇ ਹਲਕੇ ਵਿਚ ਵੱਡੇ ਪ੍ਰਾਜੈਕਟ ਲਿਆਂਦੇ।ਯਾਤਰਾ ਦੀ ਗੱਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਆਵਾਜ਼ ਦਿੱਲੀ ਲੈ ਕੇ ਜਾਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਾਡੇ ਸਾਰੇ ਮਸਲੇ ਹੱਲ ਕਰਨ ਦਾ ਇਹੋ ਇਕ ਤਰੀਕ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਮਸਲੇ ਚੁੱਕਣ ਲਈ ਸਿਰਫ ਅਕਾਲੀ ਦਲ ਹੀ ਸਮਰਥ ਹੈ ਤੇ ਇਹ ਹੀ ਪੰਜਾਬੀਆਂ ਨੂੰ ਨਿਆਂ ਦੁਆ ਸਕਦਾ ਹੈ।ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਨਾਲ ਵਫਾਦਾਰ ਨਹੀਂ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਮੰਤਰੀ ਮੰਡਲ ਦੇ ਸਾਥੀ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਿਚ ਰੁੱਝੇ ਹਨ ਤੇ ਦਿੱਲੀ ਵਿਚ ਰੋਜ਼ ਡਰਾਮੇ ਕਰ ਰਹੇ ਹਨ।ਉਹਨਾਂ ਕਿਹਾ ਕਿ ਦੂਜੇ ਪਾਸੇ ਪੰਜਾਬੀ ਆਪ ਨਸ਼ਿਆਂ ਦੀ ਗ੍ਰਿਫਤ ਵਿਚ ਉਲਝੇ ਹਨ ਤੇ ਜ਼ਹਿਰੀਲੀ ਸ਼ਰਾਬ ਕਾਰਨ ਕਿੰਨੀਆਂ ਹੀ ਮੌਤ ਹੋ ਗਈਆਂ ਹਨ ਪਰ ਇਹ ਮਸਲੇ ਹੱਲ ਨਹੀਂ ਕੀਤੇ ਜਾ ਰਹੇ।ਬਠਿੰਡਾ ਦੇ ਐਮ ਪੀ ਨੇ ਇਹ ਵੀ ਦੱਸਿਆ ਕਿ ਪਹਿਲਾਂ ਕਿਵੇਂ ਕਾਂਗਰਸ ਪਾਰਟੀ ਨੇ ਪੰਜਾਬੀਆਂ ਨੂੰ ਮੂਰਖ ਬਣਾਇਆ। ਉਹਨਾਂ ਕਿਹਾ ਕਿ ਤੁਹਾਡੇ ਨਾਲ ਪੂਰਨ ਕਰਜ਼ਾ ਮੁਆਫੀ ਤੇ ਘਰ ਘਰ ਨੌਕਰੀ ਦਾ ਵਾਅਦਾ ਕੀਤਾ ਗਿਆ ਸੀ। ਪਰ ਅਜਿਹਾ ਕੁਝ ਵੀ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਉਲਟਾ ਕਾਂਗਰਸੀਆਂ ਨੇ ਪੰਜਾਬ ਨੁੰ ਲੁੱਟਿਆ ਅਤੇ ਵਿਆਪਕ ਭ੍ਰਿਸ਼ਟਾਚਾਰ ਕਰ ਕੇ ਪੀ ਆਰ ਟੀ ਸੀ ਵਰਗੇ ਅਦਾਰਿਆਂ ਨੂੰ ਕੰਗਾਲ ਕਰ ਦਿੱਤਾ ਤੇ ਆਪਣੇ ਲਾਪ ਵਾਸਤੇ ਬੱਸਾਂ ਦੀਆਂ ਬਾਡੀਆਂ ਪੰਜਾਬ ਦੇ ਬਾਹਰੋਂ ਲਗਵਾ ਕੇ ਭ੍ਰਿਸ਼ਟਾਚਾਰ ਕੀਤਾ।ਸਾਡਾ ਮਨੋਰਥ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣਾ ਹੈ ਜਿਸ ਨਾਲ ਸਾਡਾ ਅੰਨਦਾਤਾ ਕਿਸਾਨ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾ ਸਕਦਾ ਹੈ। ਇਹ ਸ਼ਬਦ ਅੱਜ ਇੱਥੇ ਯਾਤਰਾ ਦੌਰਾਨ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਹੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਨਸ਼ਿਆ ਦੀ ਦਲਦਲ ਵਿੱਚ ਧੱਸ ਰਿਹਾ ਹੈ। ਜਿਸ ਦੇ ਮੁੱਖ ਜਿੰਮੇਵਾਰ ਪੰਜਾਬ ਦੀ ਮੌਜੂਦਾ ਆਪ ਸਰਕਾਰ ਹੈ। ਜਿੰਨ੍ਹਾਂ ਨੇ ਝੂਠ ਦੇ ਸਹਾਰੇ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰਦਿਆਂ ਸੱਤਾ ਤਾਂ ਹਾਸਲ ਕਰ ਲਈ ਪਰ ਪੰਜਾਬ ਚ ਨਸ਼ੇ, ਗੈਂਗਸ਼ਟਰ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਚੱਲ ਵਾਲੀਆਂ ਤਿੰਨੋ ਮੁੱਖ ਵਿਰੋਧੀ ਪਾਰਟੀਆਂ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਪੰਜਾਬ ਨੂੰ ਬਰਬਾਦ ਕਰਨ ਤੇ ਤੁਲੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਵਿੱਚ ਹੀ ਪੰਜਾਬ ਸੁਰਖਿਅਤ ਹੈ। ਸਰਦਾਰ ਬਾਦਲ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ 13 ਸੀਟਾਂ ਤੇ ਜਿੱਤ ਪ੍ਰਾਪਤ ਕਰੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਸਹਿਮਤੀ ਬਣ ਚੁੱਕੀ ਹੈ ਜਲਦ ਹੀ ਆਉਣ ਵਾਲੇ ਦਿਨਾਂ ਚ ਸੀਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਮੌਕੇ ਤੇ ਬੋਲਦਿਆਂ ਸਾਬਕਾ ਕੇਂਦਰੀ ਮੰਤਰੀ ਸਾਸੰਦ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੇ ਜੱਦੀ ਜਿਲ੍ਹੇ ਚ ਨਾਜਾਇਜ ਸ਼ਰਾਬ ਦਾ ਕਾਰੋਬਾਰ ਸ਼ਰੇਆਮ ਚੱਲ ਰਿਹਾ ਹੈ। ਜਿਨ੍ਹਾਂ ਨੂੰ ਸਰਕਾਰ ਦੀ ਸਰਪ੍ਰਸਤੀ ਹੇਠ ਮੌਤ ਵੰਡੀ ਜਾ ਰਹੀ ਹੈ ਅਤੇ ਦਰਜਨ ਲੋਕਾਂ ਦੇ ਘਰਾਂ ਦੇ ਚਿਰਾਗ ਬੁੱਝ ਚੁੱਕੇ ਹਨ ਜਿਸ ਦੇ ਜਿੰਮੇਵਾਰ ਜੇਲ੍ਹ ਚ ਬੈਠਾਂ ਆਮ ਆਦਮੀ ਪਾਰਟੀ ਦਾ ਮੁੱਖੀ ਕੇਜਰੀਵਾਲ ਅਤੇ ਪੰਜਾਬ ਦਾ ਮੁੱਖ ਮੰਤਰੀ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੂਥ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਯੋਜਨਾਵਾਂ ਨੂੰ ਲੋਕਾਂ ਤੱਕ ਲੈ ਕੇ ਜਾਣ। ਉਨ੍ਹਾਂ ਕਿਹਾ ਕਿ ਇਹ ਚੋਣ ਸ਼੍ਰੋਮਣੀ ਅਕਾਲੀ ਦਲ ਦਾ ਵਰਕਰ ਖੁੱਦ ਅੱਗੇ ਆ ਕੇ ਲੜੇ। ਇਸ ਮੌਕੇ ਤੇ ਤਨਜੋਤ ਸਿੰਘ ਸਾਹਨੀ, ਹਰਿੰਦਰ ਸਿੰਘ ਸਾਹਨੀ,ਸੁਰਜੀਤ ਸਿੰਘ ਟੀਟਾ, ਡਾ. ਨਿਸ਼ਾਨ ਸਿੰਘ, ਬੱਲਮ ਸਿੰਘ ਕਲੀਪੁਰ, ਹਰਮੇਲ ਸਿੰਘ ਕਲੀਪੁਰ, ਅਮਰਜੀਤ ਸਿੰਘ ਕੁਲਾਣਾ,ਠੇਕੇਦਾਰ ਗੁਰਪਾਲ ਸਿੰਘ,ਬਲਵੀਰ ਸਿੰਘ ਬੀਰੋਕੇ ਕਲਾਂ, ਜਸਵੀਰ ਸਿੰਘ ਜੱਸੀ, ਰਾਜ਼ੇਸ਼ ਲੱਕੀ, ਕਰਮਜੀਤ ਸਿੰਘ ਮਾਘੀ, ਕਾਕਾ ਕੋਚ,ਗੁਰਵਿੰਦਰ ਸਿੰਘ ਸੋਨੂੰ, ਨਛੱਤਰ ਸਿੰਘ ਸੰਧੂ, ਕੌਂਸਲਰ ਕਾਲੂ ਮਦਾਨ, ਕੌਂਸਲਰ ਸੁਖਵਿੰਦਰ ਕੌਰ ਸੁੱਖੀ, ਮੇਵਾ ਸਿੰਘ ਦੌਦੜਾ, ,ਮਨਜੀਤ ਸਿੰਘ ਪੋਪੀ, ਦਿਲਰਾਜ ਸਿੰਘ ਰਾਜੂ, ਜਸਵੀਰ ਸਿੰਘ ਬੋੜਾਵਾਲ, ਹੰਸਾ ਸਿੰਘ ਅਹਿਮਦਪੁਰ ਆਦਿ ਵੱਡੀ ਗਿਣਤੀ ਵਰਕਰ ਹਾਜਰ ਸਨ।

Leave a comment

Your email address will not be published. Required fields are marked *